ਗੰਨੇ ਦੀ ਫਸਲ ਦਾ ਰੇਟ 380 ਰੁਪਏ ਪ੍ਰਤੀ ਕੁਵਿੰਟਲ ਕੀਤਾ

November 18 2022

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਫੈਸਲੇ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨੇ ਦੀ ਫਸਲ ਦਾ ਰੇਟ 360 ਰੁਪਏ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਵਿੰਟਲ ਕਰਨ ਨੂੰ ਮਨਜੂਰੀ ਦਿੱਤੀ ਗਈ ਹੈ। 20 ਨਵੰਬਰ ਤੋਂ ਗੰਨਾ ਮਿੱਲਾਂ ਸ਼ੁਰੂ ਹੋਣਗੀਆਂ।  ਸਰਕਾਰ ਵੱਲ ਗੰਨਾ ਕਿਸਾਨਾਂ ਦਾ ਕੋਈ ਬਕਾਇਆ ਨਹੀਂ ਹੈ।