ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

August 04 2022

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਨੂੰ 5-5 ਲੱਖ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦਿੱਤੇ ਜਾਣਗੇ

ਸੂਬੇ ਦੇ ਪਸ਼ੂਧਨ ਚ ਲੰਪੀ ਸਕਿਨ ਰੋਗ ਦੀ ਰੋਕਥਾਮ ਅਤੇ ਬਚਾਅ ਲਈ ਫੰਡ ਜਾਰੀ ਕਰਨ ਦੇ ਨਿਰਦੇਸ਼ਾਂ ਤੇ ਤੁਰੰਤ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕਲੱਸਟਰ ਜ਼ਿਲ੍ਹਿਆਂ ਨੂੰ ਦਵਾਈਆਂ ਦੀ ਖਰੀਦ ਅਤੇ ਹੋਰ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਲਈ 76 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬਿਮਾਰੀ ਦੇ ਵਧੇਰੇ ਪ੍ਰਕੋਪ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਨੂੰ ਪੈਸੇ ਜਾਰੀ ਕੀਤੇ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਵਾਈਆਂ ਦੀ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ।