ਪੰਜਾਬ ਚ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ, ਅਰਜ਼ੀ ਦੇਣ ਦੀ ਆਖਰੀ ਮਿਤੀ 20 ਜੁਲਾਈ

June 23 2023

ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮਸ਼ੀਨਾਂ ਨੇ ਖੇਤੀ ਨੂੰ ਪਹਿਲਾਂ ਨਾਲੋਂ ਸੌਖਾ ਬਣਾ ਦਿੱਤਾ ਹੈ। ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਕਿਸਾਨ ਘੱਟ ਸਮੇਂ ਵਿੱਚ ਵੱਧ ਉਤਪਾਦਨ ਕਰ ਸਕਦੇ ਹਨ। ਪਰ ਕਿਸਾਨਾਂ ਲਈ ਖੇਤੀਬਾੜੀ ਦਾ ਕੰਮ ਸੁਖਾਲਾ ਕਰਨ ਵਾਲੇ ਇਹ ਉਪਕਰਣ ਬਹੁਤ ਮਹਿੰਗੇ ਆਉਂਦੇ ਹਨ, ਇਸ ਕਰਕੇ ਕਈ ਕਿਸਾਨ ਇਨ੍ਹਾਂ ਨੂੰ ਖਰੀਦਣ ਤੋਂ ਅਸਮਰੱਥ ਹਨ। ਅਜਿਹੇ ਚ ਸਰਕਾਰ ਦੀ ਨਵੀਂ ਯੋਜਨਾ ਦਾ ਫਾਇਦਾ ਉਠਾ ਕੇ ਇਸ ਸਮੇਂ ਉਹ ਕਿਸਾਨ ਖੇਤੀ ਸੰਦ ਖਰੀਦ ਸਕਦੇ ਹਨ।

ਉਨ੍ਹਾਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ ਜੋ ਮਹਿੰਗੀ ਖੇਤੀ ਮਸ਼ੀਨਰੀ ਨੂੰ ਨਹੀਂ ਖਰੀਦ ਸਕਦੇ। ਜੀ ਹਾਂ, ਕਿਸਾਨਾਂ ਦੇ ਖੇਤੀਬਾੜੀ ਕਾਰਜਾਂ ਨੂੰ ਸੁਖਾਲਾ ਕਰਨ ਲਈ ਸਰਕਾਰ ਨੇ ਖੇਤੀ ਮਸ਼ੀਨਰੀ ਤੇ ਭਾਰੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ ਕਿ ਕਿਸਾਨ ਇਸ ਦਾ ਲਾਭ ਕਿਵੇਂ ਲੈ ਸਕਦੇ ਹਨ।

ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ। ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 20 ਜੂਨ ਤੋਂ 20 ਜੁਲਾਈ 2023 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਓ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ।

ਸ੍ਰੋਤ: Krishijagran