ਖੇਤੀਬਾੜੀ ਸੰਦਾਂ ‘ਤੇ ਸਬਸਿਡੀ ਦੇ ਨਾਮ ‘ਤੇ ਹੁਣ ਨਹੀਂ ਹੋਵੇਗੀ ਕਾਲਾਬਜ਼ਾਰੀ- ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ

August 26 2022

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਸੰਦ ਬਣਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜਿਸ ਵਿਚ ਉਨ੍ਹਾਂ ਸਾਫ ਤੌਰ ‘ਤੇ ਸੁਨੇਹਾ ਦਿੱਤਾ ਕਿ ਖੇਤੀਬਾੜੀ ਸੰਦਾਂ ‘ਤੇ ਸਬਸਿਡੀ ਦੇ ਨਾਮ ‘ਤੇ ਕੀਤੀ ਜਾਂਦੀ ਕਾਲਾਬਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਹੋਵੇਗੀ ।ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਨੂੰ ਸੰਭਾਲਣ ਲਈ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਅਸਲ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇਗਾ।

ਸਰਕਾਰ ਵਲੋਂ ਨਵੇਂ ਪਾਰਦਰਸ਼ੀ ਮਾਪਦੰਡ ਤਹਿ ਕੀਤੇ ਗਏ ਹਨ ਜਿਸ ਨਾਲ ਖੇਤੀ ਸੰਦਾ ‘ਤੇ ਸਬਸਿਡੀ ਦਾ ਲਾਭ ਸਿੱਧਾ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ।ਉਨ੍ਹਾਂ ਖੇਤੀ ਸੰਦ ਬਣਾਉਣ ਵਾਲੀਆਂ ਕੰਪਨੀਆਂ ਦੇ ਨੁਮਇੰਦਿਆਂ ਨੂੰ ਅਪੀਲ ਕੀਤੀ ਕਿ ਖੇਤੀ ਸੰਦ ਬਣਾਉਣ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਸਮੇਂ ਸਰਕਾਰ ਵਲੋਂ ਤਹਿ ਕੀਤੇ ਗਏ ਮਾਪਦੰਡਾਂ ਦੀ ਇੰਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਨੂੰ ਸਬਸਿਡੀ ਦੇਣ ਵਿਚ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਜਿੰਨਾਂ ਨੇ ਪਹਿਲਾਂ ਗੜਬੜੀਆਂ ਕੀਤੀਆਂ ਹਨ ਉਹ ਭਾਵੇਂ ਮਸ਼ੀਨਾ ਬਣਾਉਣ ਵਾਲੇ ਹੋਣ, ਭਾਵੇਂ ਡੀਲਰ ਹੋਣ, ਭਾਵੇਂ ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਹੋਣ ਭਾਵੇਂ ਕਿਸਾਨ ਹੋਣ ਉਨ੍ਹਾਂ ਖਿਲਾਫ ਵਿਜੀਲੈਂਸ ਵਲੋਂ ਕਾਰਵਾਈ ਕੀਤੀ ਜਾਵੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: News 18