ਪੰਜਾਬ ਚ ਬਿਜਲੀ ਤੋਂ ਬਾਅਦ ਹੁਣ ਪਾਣੀ ਵੀ ਫਰੀ, ਇੰਨਾ ਪਾਣੀ ਵਰਤਣ ਵਾਲਿਆਂ ਨੂੰ ਮਿਲੇਗੀ ਛੋਟ

January 30 2023

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਏਜੰਸੀ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਨਿਯੰਤ੍ਰਿਤ ਕਰਨ ਲਈ 27 ਜਨਵਰੀ 2023 ਨੂੰ "ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਗਾਈਡਲਾਈਨਜ਼, 2023" ਨੂੰ ਨੋਟੀਫਾਈ ਕੀਤਾ ਹੈ।ਇਸ ਸਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਥਾਰਟੀ ਨੂੰ ਖੇਤੀਬਾੜੀ, ਪੀਣ ਅਤੇ ਘਰੇਲੂ ਵਰਤੋਂ ਲਈ ਜ਼ਮੀਨੀ ਪਾਣੀ ਕੱਢਣ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ।ਇਸ ਤੋਂ ਇਲਾਵਾ ਕਿਸੇ ਵੀ ਖਪਤਕਾਰ ਨੂੰ ਪ੍ਰਤੀ ਮਹੀਨਾ 300 ਕਿਊਬਿਕ ਮੀਟਰ ਤੱਕ ਪਾਣੀ ਕੱਢਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਮੀਨੀ ਪਾਣੀ ਦੀ ਖੇਤੀ, ਪੀਣ ਅਤੇ ਘਰੇਲੂ ਕੰਮਾਂ ਲਈ ਵਰਤੋਂ ਕਰਨ ਵਾਲਿਆਂ ਨੂੰ ਛੋਟ ਦਿੰਦੇ ਹੋਏ ਫੀਸ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।ਇਸੇ ਤਰ੍ਹਾਂ ਜਾਰੀ ਹਦਾਇਤਾਂ ਵਿਚ ਸਰਕਾਰੀ ਜਲ ਸਪਲਾਈ ਸਕੀਮਾਂ, ਫੌਜੀ ਅਤੇ ਕੇਂਦਰੀ ਨੀਮ ਫੌਜੀ ਅਦਾਰੇ, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਟਰੱਸਟ, ਇਲਾਕਾ ਵਿਕਾਸ ਅਥਾਰਟੀਆਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ। ਇਸ ਵਿੱਚ 300 ਕਿਊਬਿਕ ਮੀਟਰ ਪ੍ਰਤੀ ਮਹੀਨਾ ਤੋਂ ਘੱਟ ਜ਼ਮੀਨੀ ਪਾਣੀ ਕੱਢਣ ਵਾਲੇ ਸਾਰੇ ਉਪਭੋਗਤਾਵਾਂ ਨੂੰ ਵੀ ਛੋਟ ਦਿੱਤੀ ਗਈ ਹੈ।ਇਨ੍ਹਾਂ ਹਦਾਇਤਾਂ ਤਹਿਤ ਪੰਜਾਬ ਦੇ ਹਰੇਕ ਵਪਾਰਕ ਅਤੇ ਉਦਯੋਗਿਕ ਖਪਤਕਾਰ ਲਈ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਅਥਾਰਟੀ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: News18