ਮਟਰ ਦੀ ਫਸਲ ਨੂੰ ਲੱਗਿਆ ਫੰਗਸ ਰੋਗ

March 21 2022

ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਨੇ ਮਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਗਾਇਬ ਕਰ ਦਿੱਤੀ ਹੈ ਕਿਉਂਕਿ ਖੇਤਾਂ ਵਿੱਚ ਖੜ੍ਹੀ ਮਟਰ ਦੀ ਫਸਲ ਨੂੰ ਫੰਗਸ ਦਾ ਰੋਗ ਲੱਗ ਜਾਣ ਕਰਕੇ ਖੇਤ ਵਿੱਚ ਖੜ੍ਹੀ ਹਰੀ ਫਸਲ ਬਿਲਕੁਲ ਪੀਲੀ ਪੈ ਗਈ। ਸਬਜ਼ੀ ਮੰਡੀ ਵਿੱਚ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਅਜੈਬ ਸਿੰਘ, ਗੁਰਬਖਸ਼ ਸਿੰਘ, ਸਰਬਜੀਤ ਸਿੰਘ ਤੇ ਜਤਿੰਦਰ ਸਿੰਘ ਆਦਿ ਨੇ ਦੱਸਿਆ ਕਿ ਖੇਤੀ ਵਿਭਿੰਨਤਾ ਤਹਿਤ ਸਮਾਣਾ ਤੇ ਪਾਤੜਾਂ ਇਲਾਕੇ ਦੇ ਜ਼ਿਆਦਾਤਰ ਪਿੰਡਾਂ ਵਿੱਚ ਮਟਰ ਦੀ ਕਾਸ਼ਤ ਪਿਛਲੇ ਦੋ ਦਹਾਕਿਆਂ ਤੋਂ ਕੀਤੀ ਜਾ ਰਹੀ ਹੈ ਪਰ ਇਸ ਸਾਲ ਫ਼ਸਲ ਖਰਾਬ ਹੋ ਜਾਣ ਕਾਰਨ ਝਾੜ ਘਟ ਗਿਆ। ਇਸ ਕਰਕੇ ਉਨ੍ਹਾਂ ਨੂੰ ਕਾਫੀ ਘਾਟਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫ਼ਸਲੀ ਵਿਭਿੰਨਤਾ ਲਈ ਸਬਜ਼ੀਆਂ ਦਾ ਸਮਰਥਨ ਮੁੱਲ ਤੈਅ ਕਰੇ। ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਢਾਈ ਲੱਖ ਤੋਂ ਵੱਧ ਮਟਰਾਂ ਦਾ ਥੈਲਾ ਆ ਚੁੱਕਿਆ ਹੈ ਜਿਸ ਦੀ ਕੁਆਲਟੀ ਵਧੀਆ ਨਾ ਹੋਣ ਕਾਰਨ ਉਹ ਚਾਰ ਤੋਂ ਛੇ ਰੁਪਏ ਕਿਲੋ ਹੀ ਵਿਕਿਆ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune