ਬਾਰਸ਼ ਨਾਲ ਚਾਹੇ ਧੂੰਏਂ ਵਾਲੀ ਹਵਾ ਤੋਂ ਰਾਹਤ ਮਿਲੀ ਹੈ ਪਰ ਕਿਸਾਨਾਂ ਨੂੰ ਫਿਰ ਰਗੜਾ ਲੱਗ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਫਸਲ ਅਜੇ ਖੇਤਾਂ ਵਿੱਚ ਹੀ ਖੜ੍ਹੀ ਹੈ। ਪੱਕੀ ਫਸਲ ਲਈ ਇਹ ਮੀਂਹ ਕਹਿਰ ਵਾਂਗ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਪਏ ਝੋਨੇ ਦਾ ਵੀ ਨੁਕਸਾਨ ਹੋਇਆ ਹੈ। ਕਈ ਇਲਾਕਿਆਂ ਵਿੱਚ ਸਬਜ਼ੀ ਦੀ ਫਸਲ ਵੀ ਨੁਕਸਾਨੀ ਗਈ ਹੈ।
ਨਰਮਾ ਪੱਟੀ ਵਿੱਚ ਮੀਂਹ ਪੈਣ ਕਾਰਨ ਨਰਮੇ ਤੇ ਕਪਾਹ ਦੀ ਫਸਲ ਦਾ ਵੀ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ। ਖੇਤੀਬਾੜੀ ਵਿਭਾਗ ਤੇ ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਮਾਲਵੇ ਦੇ ਕੁਝ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਤੇ ਲੁਧਿਆਣਾ ਦੇ ਕੁੱਝ ਹਿੱਸਿਆਂ ਵਿੱਚ ਵੀ ਬਾਰਸ਼ ਹੋਈ ਹੈ। ਕੰਢੀ ਖੇਤਰ ਦੇ ਕੁਝ ਜ਼ਿਲ੍ਹਿਆਂ ਸਮੇਤ ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਹੋਰਨੀਂ ਥਾਈਂ ਵੀ ਮੀਂਹ ਪਿਆ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ