ਮੰਡੀਆਂ ਵਿੱਚ ਕਣਕ ਖਰੀਦ ਦੇ ਪੁਖਤਾ ਪ੍ਰਬੰਧਾਂ ਦੀ ਮੰਗ

April 10 2019

ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੌਲੀ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਜਸਵੰਤ ਸਿੰਘ, ਨਛੱਤਰ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਭਾਗ ਲਿਆ ਅਤੇ ਕਣਕ ਦੇ ਫਸਲ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨੀ ਨੂੰ ਮੰਡੀਆਂ ਵਿੱਚ ਦਰਪੇਸ਼ ਮੁਸ਼ਕਲਾਂ ਵਿਚਾਰੀਆਂ ਗਈਆਂ। ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ ਅਤੇ ਜ਼ਿਲ੍ਹਾ ਆਗੂ ਹਰਜੀਤ ਸਿੰਘ ਟਹਿਲਪੁਰਾ ਸਮੇਤ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਮੰਡੀਆਂ ਵਿੱਚ ਕਣਕ ਦੀ ਨਵੀਂ ਫਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪ੍ਰੰਤੂ ਪ੍ਰਸ਼ਾਸਨ ਵੱਲੋਂ ਇਸ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ। ਮੰਡੀਆਂ ਵਿੱਚ ਕਣਕ ਦੀ ਫਸਲ ਵੇਚਣ ਆਏ ਕਿਸਾਨਾਂ ਨੂੰ ਫਸਲ ਵਿੱਚ ਵਧੇਰੇ ਨਮੀ ਦਾ ਬਹਾਨਾ ਬਣਾ ਕੇ ਖਰੀਦ ਏਜੰਸੀਆਂ ਵੱਲੋਂ ਕਣਕ ਨਾ ਖਰੀਦ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀ ਵਿੱਚ ਆਮਦ ਹੋ ਰਹੀ ਕਣਕ ਦੀ ਫਸਲ ਨੂੰ ਬਿਨਾਂ ਦੇਰੀ ਤੋਂ ਸਹਾਇਕ ਮੁੱਲ ’ਤੇ ਖਰੀਦਿਆ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ