ਕਿਸਾਨਾਂ ਦੇ ਬਣਾਏ ਜਾ ਰਹੇ ਨੇ ਵਿਲੱਖਣ ਪਛਾਣ ਪੱਤਰ

December 15 2021

ਸਰਕਾਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਦੇਸ਼ ਦੇ ਕਿਸਾਨਾਂ ਲਈ ਵਿਲੱਖਣ ਪਛਾਣ ਪੱਤਰ (ਆਈਡੀ) ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਵਿੱਚ ਦਿੱਤੀ। ਮੈਂਬਰਾਂ ਨੇ ਪੁੱਛਿਆ  ਕੀ ਸਰਕਾਰ ਕੋਲ ਕਿਸਾਨਾਂ ਲਈ ਵਿਲੱਖਣ ਪਛਾਣ ਪੱਤਰ (ਆਈਡੀ) ਬਣਾਉਣ ਦਾ ਕੋਈ ਵਿਚਾਰ ਹੈ? ਇਸ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਦੇਸ਼ ਦੇ ਕਿਸਾਨਾਂ ਲਈ ਵਿਲੱਖਣ ਪਛਾਣ ਪੱਤਰ (ਆਈਡੀ) ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਕਿਸਾਨ ਦਾ ਵਿਲੱਖਣ ਸ਼ਨਾਖਤੀ ਕਾਰਡ ਉਨ੍ਹਾਂ ਸਾਰੀਆਂ ਖੇਤੀ ਯੋਜਨਾਵਾਂ ਨਾਲ ਜੁੜਿਆ ਹੋਵੇਗਾ, ਜਿਨ੍ਹਾਂ ਦਾ ਲਾਭ ਕਿਸਾਨ ਨੇ ਲਿਆ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune