ਸਰਕਾਰ ਖੇਤੀ ਨੂੰ ਆਧੁਨਿਕ ਤੇ ਉੱਨਤ ਬਣਾਉਣ ਦੇ ਰਾਹ ’ਤੇ

February 25 2022

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਉਨ੍ਹਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਕੇਂਦਰੀ ਬਜਟ-2022 ਨੇ ਖੇਤੀਬਾੜੀ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ ਦੇ ਤਰੀਕੇ ਸੁਝਾਏ ਹਨ। ਆਮ ਬਜਟ ਵਿੱਚ ਖੇਤੀਬਾੜੀ ਖੇਤਰ ਨੂੰ ਮਜ਼ਬੂਤ ​​ਕਰਨ ਬਾਰੇ ਨੁਕਤਿਆਂ ਉਪਰ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅੱਜ ਦੇਸ਼ ਦੇ ਛੋਟੇ ਕਿਸਾਨਾਂ ਲਈ ਵੱਡਾ ਸਹਾਰਾ ਹੈ। ਇਸ ਯੋਜਨਾ ਤਹਿਤ ਦੇਸ਼ ਦੇ 11 ਕਰੋੜ ਕਿਸਾਨਾਂ ਨੂੰ ਕਰੀਬ 2 ਲੱਖ ਕਰੋੜ ਰੁਪਏ ਦਿੱਤੇ ਗਏ ਹਨ। ਸ੍ਰੀ ਮੋਦੀ ਨੇ ਕਿਹਾ, ‘ਕਿਸਾਨਾਂ ਦੀ ਆਮਦਨ ਵਧਾਉਣਾ, ਖੇਤੀ ਲਾਗਤ ਨੂੰ ਘਟਾਉਣਾ ਅਤੇ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਤਰਜੀਹ ਹੈ।’

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune