1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ, ਪੰਜਾਬ-ਹਰਿਆਣਾ-ਜੰਮੂ-ਕਸ਼ਮੀਰ ਦੇ ਕਿਸਾਨ ਝੋਨਾ ਲੈ ਕੇ ਪਹੁੰਚੇ ਮੰਡੀ

October 01 2022

ਪੰਜਾਬ, ਹਰਿਆਣਾ ਤੇ ਜੰਮੂ-ਕਸ਼ਮੀਰ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਲਈ ਸੂਬਾ ਸਰਕਾਰਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਲੜੀ ਵਿੱਚ ਪੰਜਾਬ ਸਰਕਾਰ ਨੇ ਪੂਰੇ ਸੂਬੇ ਚ 1800, ਹਰਿਆਣਾ ਸਰਕਾਰ ਨੇ 400 ਤੇ ਜੰਮੂ-ਕਸ਼ਮੀਰ ਸਰਕਾਰ ਨੇ 23 ਮੰਡੀਆਂ ਵਿੱਚ ਝੋਨਾ ਖਰੀਦਣ ਦੇ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਝੋਨੇ ਦੀ ਜ਼ਿਆਦਾ ਆਮਦ ਦੀ ਸੂਰਤ ਵਿੱਚ ਵਾਧੂ ਕੇਂਦਰਾਂ ਦੀ ਸ਼ਨਾਖਤ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

Preparations for the Purchase of Paddy: ਸਾਉਣੀ ਦਾ ਸੀਜ਼ਨ ਸਿਖਰਾਂ ਤੇ ਹੈ। ਅਜਿਹੇ ਚ ਮੁੱਖ ਫ਼ਸਲ ਝੋਨੇ ਦੀ ਕਟਾਈ ਅਤੇ ਵਾਹੀ ਦਾ ਕੰਮ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਜਿਸਦੇ ਚਲਦਿਆਂ ਕਈ ਸੂਬਿਆਂ ਦੇ ਕਿਸਾਨਾਂ ਨੇ ਮੰਡੀਆਂ ਵਿੱਚ ਫਸਲ ਲਿਆਉਣੀ ਵੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਵਿੱਚ ਪੰਜਾਬ-ਹਰਿਆਣਾ ਅਤੇ ਜੰਮੂ-ਕਸ਼ਮੀਰ ਸਰਕਾਰਾਂ ਨੇ 1 ਅਕਤੂਬਰ ਤੋਂ ਘੱਟੋ-ਘੱਟ ਸਮਰਥਨ ਮੁੱਲ (MSP) ਤੇ ਝੋਨਾ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਹੀ ਨਹੀਂ ਮੱਧ ਪ੍ਰਦੇਸ਼ ਸਰਕਾਰ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਤਹਿਤ ਇਨ੍ਹੀਂ ਦਿਨੀਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਚੱਲ ਰਿਹਾ ਹੈ।

ਪੰਜਾਬ ਚ ਝੋਨੇ ਦੀ ਖਰੀਦ: ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਲੜੀ ਚ ਸਰਕਾਰ ਨੇ ਪੂਰੇ ਸੂਬੇ ਚ 1800 ਤੋਂ ਵੱਧ ਕੇਂਦਰਾਂ ਨੂੰ ਝੋਨੇ ਦੇ ਖਰੀਦ ਕੇਂਦਰਾਂ ਵਜੋਂ ਨੋਟੀਫਾਈ ਕੀਤਾ ਹੈ। ਇਸ ਦੇ ਨਾਲ ਹੀ ਝੋਨੇ ਦੀ ਜ਼ਿਆਦਾ ਆਮਦ ਦੀ ਸਥਿਤੀ ਵਿੱਚ ਵਾਧੂ ਕੇਂਦਰਾਂ ਦੀ ਸ਼ਨਾਖਤ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਸਾਉਣੀ ਸੀਜ਼ਨ ਵਿੱਚ 191 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆਉਣ ਦੀ ਸੰਭਾਵਨਾ ਪ੍ਰਗਟਾਈ ਹੈ।

ਹਰਿਆਣਾ ਚ ਝੋਨੇ ਦੀ ਖਰੀਦ: ਹਰਿਆਣਾ ਚ ਵੀ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਹਰਿਆਣਾ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਦੱਸ ਦੇਈਏ ਕਿ ਸਰਕਾਰ ਨੇ ਸੂਬੇ ਭਰ ਦੀਆਂ 400 ਮੰਡੀਆਂ ਵਿੱਚ ਝੋਨਾ ਖਰੀਦਣ ਦਾ ਪ੍ਰਬੰਧ ਕੀਤਾ ਹੈ। ਦਰਅਸਲ, ਹਰਿਆਣਾ ਸਰਕਾਰ ਨੇ ਇਸ ਸਾਉਣੀ ਸੀਜ਼ਨ ਵਿੱਚ 55 ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਮਿਥਿਆ ਹੈ। ਇਸ ਦੇ ਨਾਲ ਹੀ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਕਈ ਠੋਸ ਫੈਸਲੇ ਵੀ ਲਏ ਹਨ। ਸਰਕਾਰ ਨੇ ਸੂਬੇ ਦੇ ਹਰੇਕ ਜ਼ਿਲ੍ਹੇ ਦੇ ਇੰਚਾਰਜ ਵਜੋਂ ਸਰਕਾਰੀ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਹੈ।

ਜੰਮੂ-ਕਸ਼ਮੀਰ ਚ ਝੋਨੇ ਦੀ ਖਰੀਦ: ਪੰਜਾਬ-ਹਰਿਆਣਾ ਵਾਂਗ ਜੰਮੂ-ਕਸ਼ਮੀਰ ਚ ਵੀ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇੱਥੇ ਪੂਰੇ ਸੂਬੇ ਚ 23 ਮੰਡੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 11 ਜੰਮੂ, 11 ਕਠੂਆ ਡਿਵੀਜ਼ਨ ਤੇ 1 ਸਾਂਬਾ ਜ਼ਿਲ੍ਹੇ ਵਿੱਚ ਬਣਾਈ ਗਈ ਹੈ। ਸਰਕਾਰ ਵੱਲੋਂ ਖਰੀਦ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ।

ਪ੍ਰਸ਼ਾਸਨ ਵੱਲੋਂ ਹੁਕਮ ਜਾਰੀ: ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਚ ਵੀ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਜਿਸਦੇ ਚਲਦਿਆਂ ਕਿਸਾਨ ਪਹਿਲਾਂ ਹੀ ਝੋਨਾ ਲੈ ਕੇ ਮੰਡੀਆਂ ਵਿੱਚ ਪੁੱਜਣਾ ਸ਼ੁਰੂ ਹੋ ਗਏ ਹਨ। ਪ੍ਰਸ਼ਾਸਨ ਅਤੇ ਖੇਤੀਬਾੜੀ ਅਧਿਕਾਰੀਆਂ ਨੇ ਵੀ ਮੰਡੀਆਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ, ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੜੇ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Krishi Jagran