19 ਜਨਵਰੀ ਨੂੰ ਨਹੀਂ ਹੋਵੇਗੀ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਸਰਕਾਰ ਨੇ ਕੀਤੀ ਰੱਦ

January 19 2021

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ।

ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live