27 ਫਰਵਰੀ ਨੂੰ ਮਜ਼ਦੂਰ ਕਿਸਾਨ ਏਕਤਾ ਦਿਵਸ ਦਾ ਫੈਸਲਾ, ਬਾਕੀ ਦਿਨਾਂ ਲਈ ਕੀਤੇ ਇਹ ਐਲਾਨ

February 22 2021

ਸੰਯੁਕਤ ਕਿਸਾਨ ਮੋਰਚਾ ਦੀ ਜਨਰਲ ਬਾਡੀ ਦੀ ਅੱਜ ਇੱਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਨੇ ਕੀਤੀ। ਫਰੰਟ ਦੇ ਤੀਜੇ ਪੜਾਅ ਨਾਲ ਸਬੰਧਤ ਵੱਡੀਆਂ ਘੋਸ਼ਣਾਵਾਂ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕੀਤੀਆਂ ਜਾਣਗੀਆਂ। ਅੱਜ ਦੀ ਮੀਟਿੰਗ ਵਿੱਚ ਮੋਰਚੇ ਨੂੰ ਮਜ਼ਬੂਤ ​​ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ।

ਸੰਯੁਕਤ ਕਿਸਾਨ ਮੋਰਚਾ ਮੁਤਾਬਕ 23 ਫਰਵਰੀ ਨੂੰ ਪੱਗੜੀ ਸੰਭਾਲ ਦਿਵਸ ਮਨਾਇਆ ਜਾਵੇਗਾ। ਇਹ ਦਿਹਾੜਾ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਚ ਮਨਾਇਆ ਜਾਵੇਗਾ। ਇਸ ਦਿਨ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ।

ਕਿਸਾਨ ਲੀਡਰਾਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ 24 ਫਰਵਰੀ ਨੂੰ ਦਮਨ ਵਿਰੋਧੀ ਦਿਵਸ ਦੀ ਘੋਸ਼ਣਾ ਕੀਤੀ ਗਈ, ਜਿਸ ਚ ਕਿਸਾਨ ਅੰਦੋਲਨ ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ।  ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਯਾਦ ਪੱਤਰ ਦਿੱਤੇ ਜਾਣਗੇ।

ਇਸ ਤੋਂ ਬਾਅਦ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ਤੇ ਨੌਜਵਾਨਾਂ ਦੇ ਯੋਗਦਾਨ ਨੂੰ ਯੁਵਾ ਕਿਸਾਨ ਦਿਵਸ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਤੇ 27 ਜਨਵਰੀ ਨੂੰ "ਮਜ਼ਦੂਰ ਕਿਸਾਨ ਏਕਤਾ ਦਿਵਸ" ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ਤੇ ਮਨਾਇਆ ਜਾਵੇਗਾ।  ਉਨ੍ਹਾਂ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਧਰਨੇ ਤੇ ਆ ਕੇ ਮੋਰਚਿਆਂ ਨੂੰ ਮਜ਼ਬੂਤ ​​ਕਰਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live