PM Kisan Yojana 11th Installment Huge Update: ਖਾਤੇ ਚ ਪੈਸੇ ਨਹੀਂ ਆਏ ਤਾਂ ਤੁਰੰਤ ਮਿਲਾਓ ਇਹ ਨੰਬਰ!

June 01 2022

PM Kisan Yojana 11th Installment : ਪੀ.ਐੱਮ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 11ਵੀਂ ਕਿਸ਼ਤ ਦੇ 21 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਟਰਾਂਸਫਰ ਕਰ ਦਿੱਤੇ ਹਨ।

PM Kisan Yojna Helpline Number : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਚ ਕਰੋੜਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Yojana) ਦੇ ਤਹਿਤ ਪ੍ਰਾਪਤ ਹੋਣ ਵਾਲੀ 11ਵੀਂ ਕਿਸ਼ਤ ਦੇ 21 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ। ਇਸ ਤਹਿਤ ਕਿਸਾਨਾਂ ਦੇ ਖਾਤੇ ਵਿੱਚ ਦੋ ਹਜ਼ਾਰ ਰੁਪਏ ਆ ਗਏ ਹਨ। 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਮਿਲਿਆ ਹੈ।

ਦੱਸ ਦੇਈਏ ਕਿ ਸ਼ਿਮਲਾ ਵਿੱਚ ਗਰੀਬ ਕਲਿਆਣ ਪ੍ਰੋਗਰਾਮ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਕਿਸਾਨ ਦੀ 11ਵੀਂ ਕਿਸ਼ਤ ਨੂੰ ਹਰੀ ਝੰਡੀ ਵਿਖਾਈ। ਇਹ ਪ੍ਰੋਗਰਾਮ ਦੇਸ਼ ਚ ਭਾਜਪਾ ਸਰਕਾਰ ਦੇ 8 ਸਾਲ ਪੂਰੇ ਹੋਣ ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਪੀਐਮ ਮੋਦੀ ਨੇ 12:15 ਵਜੇ ਪੀਐਮ ਕਿਸਾਨ ਦੀ 11ਵੀਂ ਕਿਸ਼ਤ ਦਾ ਐਲਾਨ ਕੀਤਾ। ਇਹ ਉਨ੍ਹਾਂ ਸਾਰੇ ਕਿਸਾਨਾਂ ਲਈ ਵੱਡੀ ਖ਼ਬਰ ਹੈ ਜੋ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਕੇਂਦਰ ਸਰਕਾਰ ਦੀਆਂ ਕਈ ਸਫਲ ਸਕੀਮਾਂ ਬਾਰੇ ਵੀ ਦੱਸਿਆ ਗਿਆ।

ਕਿਸਾਨਾਂ ਨੂੰ eKYC ਤੋਂ ਬਿਨਾਂ ਪੈਸਾ ਨਹੀਂ ਮਿਲੇਗਾ

ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਹੁਣ ਈ-ਕੇਵਾਈਸੀ ਨੂੰ ਲਾਜ਼ਮੀ ਕਰ ਦਿੱਤਾ ਹੈ। ਜੇਕਰ ਕਿਸਾਨ E-Kyc ਨੂੰ ਪੂਰਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਸਨਮਾਨ ਨਿਧੀ ਦੇ ਪੈਸੇ ਲੈਣ ਵਿੱਚ ਮੁਸ਼ਕਿਲਾਂ ਆ ਸਕਦੀਆਂ ਹਨ। ਜੋ ਕਿਸਾਨ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕਰੇਗਾ, ਉਸ ਨੂੰ ਭਵਿੱਖ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਹੀਂ ਮਿਲੇਗਾ।

ਜਿਕਰਯੋਗ ਹੈ ਕਿ ਹੁਣ ਤੱਕ ਕੇਂਦਰ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਚ 2 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਸਿੱਧੇ ਟਰਾਂਸਫਰ ਕਰ ਚੁੱਕੀ ਹੈ। ਜਿਨ੍ਹਾਂ ਕਿਸਾਨਾਂ ਦੇ ਖਾਤੇ ਵਿੱਚ ਅਜੇ ਤੱਕ ਇਹ ਰਾਸ਼ੀ ਨਹੀਂ ਪਹੁੰਚੀ ਹੈ, ਉਹ ਹੈਲਪਲਾਈਨ ਦੀ ਮਦਦ ਲੈ ਸਕਦੇ ਹਨ। ਇਹ ਸਰਕਾਰੀ ਹੈਲਪਲਾਈਨ ਸਿਰਫ਼ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨਾਲ ਜੁੜੀਆਂ ਸਮੱਸਿਆਵਾਂ ਲਈ ਬਣਾਈ ਗਈ ਹੈ।

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਹੈਲਪਲਾਈਨ ਨੰਬਰ

  • ਪ੍ਰਧਾਨ ਮੰਤਰੀ ਕਿਸਾਨ ਯੋਜਨਾ ਟੋਲ ਫਰੀ ਨੰਬਰ: 011-24300606,
  • ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ ਨੰਬਰ: 155261
  • ਪ੍ਰਧਾਨ ਮੰਤਰੀ ਕਿਸਾਨ ਯੋਜਨਾ ਈਮੇਲ ਆਈਡੀ: pmkisan-ict@gov.in

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: krishi jagran