ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

June 20 2022

ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਤਾਪਮਾਨ ਚ ਗਿਰਾਵਟ ਆਈ ਹੈ। ਪੰਜਾਬ ਅਤੇ ਚੰਡੀਗੜ੍ਹ ਚ ਅਜੇ ਵੀ ਕਈ ਥਾਂ ਬਦਲ ਛਾਏ ਰਹਿਣਗੇ। ਮੌਸਮ ਵਿਭਾਗ ਮੁਤਾਬਕ ਹੁਣ ਦੋ ਦਿਨ ਮੌਸਮ ਅਜਿਹਾ ਹੀ ਰਹੇਗਾ। ਦੂਜੇ ਪਾਸੇ, ਦੱਖਣ-ਪੱਛਮੀ ਮਾਨਸੂਨ ਨੇ ਮੱਧ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ ਹੈ, ਪਰ ਇਸ ਨੂੰ ਸਮੁੰਦਰ ਤੱਕ ਪਹੁੰਚਣ ਵਿੱਚ ਕੁਝ ਸਮਾਂ ਹੋਰ ਲੱਗੇਗਾ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਚ 21 ਜੂਨ ਤੱਕ ਹਲਕੀ ਬਾਰਿਸ਼ ਜਾਰੀ ਰਹੇਗੀ, ਜਦਕਿ ਹਰਿਆਣਾ ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਹਰਿਆਣਾ ਦੇ ਦੋ ਜ਼ਿਲਿਆਂ ਚ ਬਾਰਿਸ਼ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ ਕੈਥਲ ਅਤੇ ਕਰਨਾਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕੈਥਲ ਵਿੱਚ ਦੋ ਦਿਨ ਅਤੇ ਕਰਨਾਲ ਵਿੱਚ 19 ਜੂਨ ਨੂੰ ਭਾਰੀ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। 

ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ 20 ਜੂਨ ਨੂੰ ਭਾਰੀ ਮੀਂਹ ਪੈਣ ਦੀ ਸੂਚਨਾ ਮਿਲੀ ਹੈ। ਤਰਨਤਾਰਨ ਚ 21 ਜੂਨ ਨੂੰ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਮਾਨਸੂਨ ਤੋਂ ਪਹਿਲਾਂ 21 ਜੂਨ ਤੱਕ ਮੌਸਮ ਠੰਢਾ ਰਹੇਗਾ।

ਚੰਡੀਗੜ੍ਹ ਚ ਮੀਂਹ ਕਾਰਨ ਤਾਪਮਾਨ 7 ਤੋਂ 8 ਡਿਗਰੀ ਤੱਕ ਡਿੱਗ ਗਿਆ ਹੈ। ਸ਼ਨੀਵਾਰ ਨੂੰ ਦੁਪਹਿਰ 2 ਵਜੇ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ 21 ਜੂਨ ਤੋਂ ਬਾਅਦ ਗਰਮੀ ਇੱਕ ਵਾਰ ਫਿਰ ਤੋਂ ਪਰਤ ਆਵੇਗੀ। ਹਾਲਾਂਕਿ ਤਾਪਮਾਨ ਵਧਣ ਦੀ ਉਮੀਦ ਨਹੀਂ ਹੈ। ਇਸ ਸਮੇਂ ਮੀਂਹ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 7 ਤੋਂ 8 ਡਿਗਰੀ ਤੱਕ ਹੇਠਾਂ ਆ ਗਿਆ ਹੈ। ਅਜਿਹੇ ਚ ਆਉਣ ਵਾਲੇ ਦਿਨਾਂ ਚ ਗਰਮੀ ਜ਼ਿਆਦਾ ਨਹੀਂ ਵਧੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: abplive