ਆਰਡੀਨੈਂਸ ਰੱਦ ਕਰਨ ਲਈ ਪੰਚਾਇਤਾਂ ਨੇ ਮਤੇ ਪਾਏ

September 02 2020

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਦੋਰਾਂਗਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਡੁੱਗਰੀ ਦੀ ਅਗਵਾਈ ਹੇਠ ਪਿੰਡ ਆਲੀਨੰਗਲ ਵਿੱਚ ਹੋਈ। ਮੀਟਿੰਗ ਦੌਰਾਨ ਇਲਾਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਸੱਤ ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਜੇਲ੍ਹ ਭਰੋ ਅੰਦੋਲਨ ਮੋਰਚੇ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ। ਸੰਘਰਸ਼ ਕਮੇਟੀ ਦੀ ਪ੍ਰੇਰਣਾ ਸਦਕਾ ਪਿੰਡ ਉਮਰਪੁਰ ਖੁਰਦ ਅਤੇ ਕਮਾਲਪੁਰ ਅਫਗਾਨਾ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ।ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪ੍ਰੈਸ ਸਕੱਤਰ ਸਖਦੇਵ ਸਿੰਘ ਨੇ ਦੱਸਿਆ ਕਿ ਦਲਬੀਰ ਸਿੰਘ ਪ੍ਰਧਾਨ, ਦਲਬੀਰ ਸਿੰਘ, ਸੰਤੋਖ ਸਿੰਘ ਤੇ ਹਰਦੀਪ ਸਿੰਘ ਸਕੱਤਰ, ਮਹਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਮੀਤ ਤੇ ਅਜਾਇਬ ਸਿੰਘ ਪ੍ਰਧਾਨ, ਤਰਲੋਕ ਸਿੰਘ, ਮਹਿੰਦਰ ਸਿੰਘ ਆਦਿ ਮੈਂਬਰ ਚੁਣੇ ਗਏ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune