ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਮਿਲੇਗੀ 50 ਫੀਸਦ ਸਬਸਿਡੀ

October 03 2023

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਪ੍ਰਮਾਣਿਤ ਬੀਜਾਂ ’ਤੇ 50 ਫੀਸਦ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤਰ੍ਹਾਂ ‘ਆਪ’ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ’ਤੇ 50 ਫੀਸਦੀ ਸਬਸਿਡੀ ਜਾਂ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਸਬਸਿਡੀ ’ਤੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ।

ਸਰੋਤ: ਪੰਜਾਬੀ ਟ੍ਰਿਬਿਊਨ