ਕਾਨੂੰਨ ਨਹੀਂ ਮਨਜ਼ੂਰ, ਜਾਵਾਂਗੇ ਜ਼ਰੂਰ

November 12 2020

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇੱਕ ਵਾਰ ਫੇਰ ਹੱਥ ਵਧਾਇਆ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਚੁੱਕੀ ਹੈ ਪਰ ਉਹ ਸਿਰੇ ਨਹੀਂ ਚੜ੍ਹ ਸਕੀ ਸੀ। 13 ਨਵੰਬਰ ਨੂੰ ਕਿਸਾਨ ਮੀਟਿੰਗ ਲਈ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਤਿਆਰ ਹਨ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕੇਂਦਰ ਦਾ ਰਵੱਈਆ ਅਜੇ ਵੀ ਕਿਸਾਨਾਂ ਦੇ ਪੱਖ ਵਿੱਚ ਨਹੀਂ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਰੇਲ ਟ੍ਰੈਕ ਖਾਲੀ ਕਰਨ ਦੇ ਬਾਵਜੂਦ ਹਾਲੇ ਤੱਕ ਮਾਲ ਗੱਡੀਆਂ ਦੀ ਆਵਾਜਾਈ ਚਾਲੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਭਾਵੇਂ 13 ਤਰੀਖ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਾ ਕੱਢੇ ਪਰ ਕਿਸਾਨ ਆਪਣਾ ਅੰਦੋਲਨ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਰੱਖਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live