ਕਿਸਾਨ ਜਥੇਬੰਦੀਆਂ ਅੱਜ ਲੈਣਗੀਆਂ ਇਹ ਫੈਸਲਾ, ਕੇਂਦਰ ਦੀ ਚਿੱਠੀ ਤੇ ਹੋਵੇਗਾ ਵਿਚਾਰ-ਵਟਾਂਦਰਾ

December 23 2020

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਵੱਖ-ਵੱਖ ਬਾਰਡਰ ਤੇ ਜਾਰੀ ਕਿਸਾਨ ਅੰਦੋਲਨ ਅੱਜ 28ਵੇਂ ਦਿਨ ਚ ਸ਼ਾਮਲ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੀ ਗਈ ਚਿੱਠੀ ਤੇ ਕਿਸਾਨ ਜਥੇਬੰਦੀਆਂ ਅੱਜ ਫੈਸਲਾ ਲੈਣਗੀਆਂ। ਮੰਗਲਵਾਰ ਸਹਿਮਤੀ ਨਾ ਹੋਣ ਦੀ ਵਜ੍ਹਾ ਤੋਂ ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ ਤੇ ਇਕ ਵਾਰ ਫਿਰ ਤੋਂ ਬੈਠਕ ਹੋਵੇਗੀ। ਇਸ ਦਰਮਿਆਨ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਤੇ ਅੜੇ ਹੋਏ ਹਨ।

ਵੱਖ-ਵੱਖ ਸਰਹੱਦਾਂ ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ ਹੈ। ਭੁੱਖ ਹੜਤਾਲ ਦਾ ਅੱਜ ਤੀਜਾ ਦਿਨ ਹੈ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੇ ਕਿਸਾਨਾਂ ਤੋਂ ਅੱਜ ਇਕ ਵਕਤ ਖਾਣਾ ਨਾ ਖਾਣ ਦੀ ਅਪੀਲ ਕੀਤੀ ਹੈ।

ਓਧਰ ਸਿੰਘੂ ਬਾਰਡਰ ਤੇ ਬਲੱਡ ਡੋਨੇਸ਼ਨ ਕੈਂਪ ਚ ਕਿਸਾਨ ਖੂਨ ਦਾਨ ਕਰ ਰਹੇ ਹਨ। ਇਹ ਖੂਨ ਮਰੀਜ਼ਾਂ ਦੇ ਇਸਤੇਮਾਲ ਕਰਨ ਲਈ ਪੰਜਾਬ ਦੇ ਹਸਪਤਾਲਾਂ ਨੂੰ ਭੇਜਿਆ ਜਾ ਰਿਹਾ ਹੈ। ਨਾਲ ਹੀ ਖੂਨ ਦੇਣ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਖੂਨ ਨਾਲ ਪੱਤਰ ਵੀ ਲਿਖ ਰਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live