ਕਿਸਾਨ ਟਰੈਕਟਰ ਪਰੇਡ ਵਿੱਚ ਵਿਦਿਆਰਥੀ ਹੋਣਗੇ ਸ਼ਾਮਲ

January 20 2021

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੋਰ ਜੱਸੂ ਤੇ ਸ਼ਾਹਿਦਾ ਨੇ ਕਿਹਾ ਕਿ ਆਪਣੀਆਂ ਜ਼ਮੀਨਾਂ, ਰੁਜ਼ਗਾਰ, ਰੋਟੀ ਕਾਰਪੋਰੇਟਾਂ ਤੋਂ ਬਚਾਉਣ ਲਈ ਪੂਰੇ ਦੇਸ਼ ਦਾ ਅੰਨਦਾਤਾ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਲੜਾਈ ਲੜ ਰਿਹਾ,ਜਿਸ ਦੌਰਾਨ ਦਰਜਨਾਂ ਕਿਸਾਨ ਸ਼ਹੀਦ ਹੋ ਚੁੱਕੇ ਹਨ।ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਅੰਦਰ ਮਹਿੰਗਾਈ ਵਧ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਤਦ ਤੱਕ ਪੰਜਾਬ ਸਟੂਡੈਂਟਸ ਯੂਨੀਅਨ, ਸੰਯੁਕਤ ਕਿਸਾਨ ਮੋਰਚੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨ ਟਰੈਕਟਰ ਪਰੇਡ ਵਿੱਚ ਵੱਧ ਤੋਂ ਵੱਧ ਵਿਦਿਆਰਥੀ ਸ਼ਾਮਲ ਹੋਣਗੇ। ਇਸ ਮੌਕੇ ਸ਼ਬੀਨਾ, ਕੋਮਲਪ੍ਰੀਤ ਸਿੰਘ, ਹਰਦਿਆਲ ਕੌਰ, ਜ਼ਾਰਾ, ਕਿਰਨਪਾਲ ਕੌਰ, ਰਮਨਪ੍ਰੀਤ ਕੌਰ ਨੇ ਵੀ ਵਿਚਾਰ ਰੱਖੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune