ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਸ਼ੁਰੂ ਹੋ ਚੁੱਕੀ ਹੈ ਝੋਨੇ ਦੀ ਖ਼ਰੀਦ

October 04 2021

ਪੰਜਾਬ ਦੇ ਮੁੱਖ ਮੰਤਰੀ ਚਨਜੀਤ ਸਿੰਘ ਚੰਨੀ ਵਲੋਂ ਸਮੇਂ ਸਿਰ ਕੀਤੀ ਪਹਿਲ ਕਦਮੀ ਕੰਮ ਆਈ ਹੈ। ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਮੁਲਤਵੀ ਕਰ ਕੇ 11 ਅਕਤੂਬਰ ਤੋਂ ਖ਼ਰੀਦ ਕਰਨ ਦੇ ਕੀਤੇ ਫ਼ੈਸਲੇ ਵਿਰੁਧ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਇਹ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਉਂਦਿਆਂ ਕਿਸਾਨਾਂ ਦੇ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਸੀ। ਪ੍ਰਧਨ ਮੰਤਰੀ ਨੇ ਮਾਮਲੇ ’ਤੇ ਵਿਚਾਰ ਦਾ ਭਰੋਸਾ ਦਿਤਾ ਸੀ।

ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁਧ ਪੰਜਾਬ ਤੇ ਹਰਿਆਣਾ ਵਿਚ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਕਿਸਾਨਾਂ ਨੇ ਰੋਸ ਧਰਨੇ ਸ਼ੁਰੂ ਕਰ ਦਿਤੇ ਸਨ। ਹਰਿਆਣਾ ਦੀ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਗੱਲ ਕੀਤੀ ਸੀ। ਆਖ਼ਰ ਅੱਜ ਕੇਂਦਰ ਸਰਕਾਰ ਨੇ ਅਪਣਾ ਪਹਿਲਾ ਫ਼ੈਸਲਾ ਵਾਪਸ ਲੈਂਦਿਆਂ ਹੁਣ 3 ਅਕਤੂਰਬਰ ਭਾਵ ਝੋਨੇ ਦੀ ਖ਼ਰੀਦ ਦੀ ਪ੍ਰਵਾਨਗੀ ਦੇ ਦਿਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਖ਼ਰੀਦ ਦੀ 3 ਅਕਤੂਬਰ ਤੋਂ ਪ੍ਰਵਾਨਗੀ ਦੇਣ ਲਈ ਉਨ੍ਹਾਂ ਦਾ ਧਨਵਾਦ ਵੀ ਕੀਤਾ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਵੀ ਫ਼ੈਸਲੇ ’ਚ ਤਬਦੀਲੀ ਦਾ ਐਲਾਨ ਕਰਦਿਆਂ ਕਿਹਾ ਕਿ ਹੁਣ 3 ਅਕਤੂਬਰ ਤੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਬਿਨਾ ਰੋਕ ਝੋਨੇ ਦੀ ਖ਼ਰੀਦ ਹੋਵੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman