ਕਿਸਾਨਾਂ ਦੇ ਸਮਰਥਨ ਵਿਚ ਐਵਾਰਡ ਵਾਪਸੀ ਦਾ ਦੌਰ ਜਾਰੀ, ਪੰਜਾਬ ਹੋਮ ਗਾਰਡਜ਼ ਦੇ ਸੇਵਾਮੁਕਤ ਕਮਾਂਡੈਂਟ ਕਰਨਗੇ ਰਾਸ਼ਟਰਪਤੀ ਨੂੰ ਮੈਡਲ ਵਾਪਸ

December 07 2020

ਇੱਕ ਪਾਸੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ਤੇ ਡੇਰਾ ਲਾਇਆ ਹੋਇਆ ਹੈ। ਉਧਰ ਕਈ ਮਸ਼ਹੂਰ ਹਸਤੀਆਂ ਕਿਸਾਨਾਂ ਦੇ ਸਮਰਥਨ ਵਿਚ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਪੁਰਸਕਾਰ ਵਾਪਸ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਕੜੀ ਵਿਚ ਹੁਣ ਪਟਿਆਲਾ ਦੇ ਰਾਏ ਸਿੰਘ ਧਾਲੀਵਾਲ ਜੋ ਪੰਜਾਬ ਹੋਮ ਗਾਰਡਜ਼ ਦੇ ਸੇਵਾਮੁਕਤ ਕਮਾਂਡੈਂਟ ਹਨ, ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਇਕਮੁੱਠਤਾ ਵਿਚ ਆਪਣਾ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ।

ਇਸੇ ਤਰ੍ਹਾਂ ਬੀਤਾ ਦਿਨੀਂ ਰਾਸ਼ਟਰੀ ਮੁੱਕੇਬਾਜ਼ੀ ਟੀਮ ਦੇ ਸਾਬਕਾ ਕੋਚ ਗੁਰਬਖਸ਼ ਸਿੰਘ ਸੰਧੂ ਨੇ ਕਿਹਾ ਹੈ ਕਿ ਜੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਪਣਾ ਦ੍ਰੋਣਾਚਾਰੀਆ ਪੁਰਸਕਾਰ ਵਾਪਸ ਕਰ ਦੇਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live