ਕਿਸਾਨਾਂ ਨਾਲ 10ਵੇਂ ਗੇੜ ਦੀ ਗੱਲਬਾਤ ਅੱਜ, ਸਰਕਾਰ ਅਪਨਾ ਸਕਦੀ ਹੈ ਸਖ਼ਤ ਰੁਖ਼

January 20 2021

ਅੰਦੋਲਨਕਾਰੀ ਕਿਸਾਨਾਂ ਨਾਲ ਸਰਕਾਰ ਦੀ ਬੁੱਧਵਾਰ ਨੂੰ ਹੋਣ ਵਾਲੀ 10ਵੇਂ ਗੇੜ ਦੀ ਗੱਲਬਾਤ ’ਚ ਦੋਵੇਂ ਧਿਰਾਂ ਪੂਰੀ ਤਿਆਰੀ ਨਾਲ ਹਿੱਸਾ ਲੈਣਗੀਆਂ। ਗੱਲਬਾਤ ਤੋਂ ਪਹਿਲਾਂ ਦੋਵੇਂ ਧਿਰਾਂ ਵੱਲੋਂ ਵੱਖ-ਵੱਖ ਮੰਚਾਂ ’ਤੇ ਬਿਆਨ ਦਿੱਤੇ ਗਏ ਹਨ, ਜਿਸ ਨਾਲ ਇਸ ਬੈਠਕ ’ਚ ਤਣਾਅ ਹੋ ਸਕਦਾ ਹੈ। ਸੁਪਰੀਮ ਕੋਰਟ ਦੀ ਗਠਿਡ ਕਮੇਟੀ ਦੇ ਮੈਂਬਰਾਂ ਦੀ ਆਪਣੀ ਬੈਠਕ ਮੰਗਲਵਾਰ ਨੂੰ ਹੋ ਗਈ। ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਅੜੇ ਕਿਸਾਨ ਸੰਗਠਨਾਂ ਨੂੰ ਸਲਾਹ ਦਿੰਦਿਆਂ ਇਕ ਵਾਰ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਇਸ ਤੋਂ ਇਲਾਵਾ ਕਿਸੇ ਹੋਰ ਬਦਲ ਨੂੰ ਲੈ ਕੇ ਬੈਠਕ ’ਚ ਆਉਣ ਨੂੰ ਕਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ’ਚ ਇਸ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਗਈ। ਸਰਕਾਰ ਵੱਲੋਂ ਗੱਲਬਾਤ ਦੇ ਨਾਲ ਅੰਦੋਲਨ ਦੇ ਐਲਾਨਾਂ ’ਤੇ ਸਵਾਲ ਉਠਾਇਆ ਜਾ ਸਕਦਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Jagran