ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ’ਚ ਝੰਡਾ ਮਾਰਚ

January 14 2021

ਅੱਜ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਾਉਣ ਲਈ ਪਿੰਡ ਧੂਲਕੋਟ ਅਤੇ ਮੱਲਣ ’ਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋ ਢੋਲ ਵਜਾਉਂਦੇ ਹੋਏ ਝੰਡਾ ਮਾਰਚ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਕੇਂਦਰ ਦੀ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਸਮੂਹ ਭਰਾਤਰੀ ਜੱਥੇਬੰਦੀਆ ਦੇ ਸੱਦੇ ਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਟਰੈਕਟਰਾਂ ਰਾਹੀਂ ਦਿੱਲੀ ਪਰੇਡ ਵਿੱਚ ਪਹੁੰਚਣ ਦੀ ਅਪੀਲ ਕੀਤੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune