ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

November 10 2020

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਅੱਜ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ 29ਵੇਂ ਦਿਨ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨੰਗਲ ਸ਼ਹੀਦਾਂ ਟੋਲ ਪਲਾਜ਼ੇ ਲਾਗੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਇਸ ਮੌਕੇ ਬਲਜਿੰਦਰ ਸਿੰਘ ਟੀਨਾ ਚੱਬੇਵਾਲ ਪ੍ਰਧਾਨ ਨੌਜਵਾਨ ਸਭਾ, ਨੰਬਰਦਾਰ ਸ਼ਰਨਜੀਤ ਸਿੰਘ ਸਰਪੰਚ ਮਹਿਤਪੁਰ, ਕੁਲਜਿੰਦਰ ਸਿੰਘ ਘੁੰਮਣ, ਗੁਰਜਾਪ ਸਿੰਘ ਜੌਹਲ, ਗੁਰਮੇਲ ਦੀਵਾਨਾ, ਹਰਵਿੰਦਰ ਸਿੰਘ ਹਰਮੋਏ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਵਿੱਚਲੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਮਾਰੂ ਬਿੱਲ ਪਾਸ ਕਰਕੇ ਦੇਸ਼ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਉਹਨਾਂ ਕਿਹਾ ਕਿ ਇਸ ਲੋਕ ਵਿਰੋਧੀ ਖੇਤੀ ਬਿੱਲਾਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਦ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲ਼ੇ ਕਨੂੰਨਾਂ ਦੇ ਬਿੱਲਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤਕ ਕਿਸਾਨ ਜਥੇਬੰਦੀਆਂ ਵੱਲੋਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਲਗਾਤਾਰ ਸ਼ਾਂਤਮਈ ਵਿਰੋਧ ਸੰਘਰਸ਼ ਕੀਤਾ ਜਾਂਦਾ ਰਹੇਗਾ ਇਸ ਮੌਕੇ ਜਗਜੀਤ ਸਿੰਘ ਗਿੱਲ , ਸਰਬਜੀਤ ਸਾਬੀ, ਜਸਪਾਲ ਚੱਗਰਾ, ਮੋਹਨ ਸਿੰਘ, ਗਿਤੇਸ਼ ਸੈਣੀ,ਸਤਨਾਮ ਸਿੰਘ, ਸਨੀ ਨਸਰਾ, ਸਾਬੀ ਮਰੂਲਾ, ਗੁਰਚਰਨ ਸਿੰਘ ਮਿੰਟੂ , ਜਸਵੀਰ ਸਿੰਘ ਸ਼ੀਰਾ ਬਿਹਾਲਾ, ਰਘਵੀਰ ਸਿੰਘ ਖੇੜਾ ਸਾਬਕਾ ਸਰਪੰਚ, ਪਰਮਜੀਤ ਸਿੰਘ ਫੌਜੀ ਬੂਥਗੜ, ਪਰਮਜੀਤ ਸਿੰਘ ਬੋਹਣ, ਬਲਵਿੰਦਰ ਸਿੰਘ ਬਿਹਾਲਾ, ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਸਾਮਿਲ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Jagran