ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ਰੋਸ ਧਰਨਾ ਦਿੱਤਾ

February 19 2021

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਸ਼ੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ’ਤੇ ਇਸ ਖੇਤਰ ਵਿੱਚੋਂ ਗੁਜਰਦੀ ਦਿੱਲੀ-ਅੰਮ੍ਰਿਤਸਰ ਮੁੱਖ ਰੇਲਮਾਰਗ ’ਤੇ ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਸੂਬਾਈ ਕਿਸਾਨ ਆਗੂਆਂ ਧਰਮਪਾਲ ਸਿੰਘ ਸੀਲ, ਗੁਲਜਾਰ ਸਿੰਘ ਸਲੇਮਪੁਰ ਜੱਟਾਂ, ਗੁਰਦਰਸ਼ਨ ਸਿੰਘ ਖਾਸਪੁਰ, ਹਰਜੀਤ ਸਿੰਘ ਟਹਿਲਪੁਰਾ, ਗੁਰਬਖਸ਼ ਸਿੰਘ ਬਲਵੇੜਾ ਅਤੇ ਪਵਨ ਕੁਮਾਰ ਸੋਗਲਪੁਰ ਦੀ ਸਾਂਝੀ ਅਗਵਾਈ ਵਿੱਚ ਸੈਕੜੇ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਰੋਕ ਕੇ ਰੇਲਵੇ ਟਰੈਕ ’ਤੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਕੁਲਵੰਤ ਸਿੰਘ ਮੌਲਵੀਵਾਲਾ, ਗੁਰਮੀਤ ਸਿੰਘ ਬਹਾਵਲਪੁਰ, ਜੰਗ ਸਿੰਘ ਭਟੇੜੀ, ਗੁਰਵਿੰਦਰ ਸਿੰਘ ਧੂੰਮਾਂ, ਤੇਜਿੰਦਰ ਸਿੰਘ ਹਾਸ਼ਮਪੁਰ, ਹਰਿੰਦਰ ਸਿੰਘ, ਇਕਬਾਲ ਸਿੰਘ ਮੰਡੌਲੀ, ਅਮਰਜੀਤ ਸਿੰਘ ਘਨੌਰ, ਕਿਰਪਾਲ ਸਿੰਘ, ਅਵਤਾਰ ਸਿੰਘ ਤਾਰਾ ਮਰਦਾਂਪੁਰ, ਸਰਬਜੀਤ ਸਿੰਘ ਕਾਮੀਂ, ਗੁਰਦੀਪ ਸਿੰਘ ਰੁੜਕੀ, ਸਤਨਾਮ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune