ਕਿਸਾਨਾਂ ਲਈ ਵੱਡਾ ਫ਼ੈਸਲਾ; ਇਸ ਫ਼ਸਲ ਦੇ ਭਾਅ ‘ਚ ਵਾਧੇ ਬਾਰੇ ਨੋਟੀਫਿਕੇਸ਼ਨ ਜਾਰੀ

November 14 2022

ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ ਵਿੱਚ ਨਿਸ਼ਚਿਤ ਹਨ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੀਆਂ ਸਾਰੀਆਂ ਕਿਸਮਾ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ।ਜਿਸ ਵਿਚ ਵਾਧਾ ਕਰਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਗਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਛੇਤੀ ਕਿਸਮ ਦਾ 365 ਰੁਪਏ ਨਿਰਧਾਰਤ ਕੀਤਾ ਹੈ।
ਖੇਤੀਬਾੜੀ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਜਮ੍ਹਾਂ ਕਰਵਾਇਆ ਜਾਵੇਗਾ ਅਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦੇਣਗੀਆਂ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjab Network