ਕਿਸਾਨਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਨਹੀਂ ਕਰੇਗੀ ਕੋਈ ਚਲਾਨ

September 27 2022

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਹੁਣ ਪਰਾਲੀ ਸਾੜਨ ਤੇ ਚਲਾਨ ਨਹੀਂ ਹੋਵੇਗਾ। ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਦੀ ਹਰ ਮਦਦ ਲਈ ਤਿਆਰ ਹਾਂ। ਅਸੀਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਾਂਗੇ ਤੇ ਕਿਸਾਨਾਂ ਦਾ ਰਿਕਾਰਡ ਫਿਲਹਾਲ ਰੈੱਡ ਐਂਟਰੀ ਚ ਨਹੀਂ ਪਾਵਾਂਗੇ।
ਕਾਬਿਲਗੌਰ ਹੈ ਕਿ ਇਸ ਤੋਂ ਪਹਿਲਾਂ ਖੇਤੀ ਮੰਤਰੀ ਨੇ ਕਿਹਾ ਸੀ ਕਿ ਇਸ ਵਾਰ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਬਹੁਤ ਸਖ਼ਤ ਹੈ। ਸਰਕਾਰ ਨੇ ਪ੍ਰਸ਼ਾਸਨ ਨੂੰ ਪਰਾਲੀ ਸਾੜਨ ਤੇ ਜੁਰਮਾਨੇ ਦੇ ਨਾਲ-ਨਾਲ ਕਿਸਾਨਾਂ ਦੇ ਮਾਲ ਰਿਕਾਰਡ ਚ ਰੈੱਡ ਐਂਟਰੀ ਕਰਨ ਦੇ ਨਿਰਦੇਸ਼ ਦਿੱਤੇ ਸੀ। ਇਸ ਕਾਰਨ ਕਿਸਾਨ ਕਈ ਸਹੂਲਤਾਂ ਤੋਂ ਵਾਂਝੇ ਰਹਿ ਸਕਦੇ ਹਨ।