ਕੇਂਦਰੀ ਖੇਤੀਬਾੜੀ ਮੰਤਰੀ ਨੇ ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਵਧਾਇਆ ਸਮਾਂ

September 01 2022

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਈ-ਕੇਵਾਈਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਵਿੱਚ ਸ਼ਾਮਲ ਹੋਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਸੰਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਹੋਈ ਵੀਡੀਓ ਕਾਨਫਰੰਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਸੂਬੇ ਦੇ 44% ਕਿਸਾਨਾਂ ਨੂੰ ਈ-ਕੇਵਾਈਸੀ ਰਾਹੀਂ ਰਜਿਸਟਰਡ ਕੀਤਾ ਗਿਆ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਈ-ਕੇਵਾਈਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਵਿੱਚ ਕਿਸਾਨਾਂ ਨੂੰ ਰਜਿਸਟਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਇਸ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਕੀਮ ਲਈ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਨੂੰ ਲਿੰਕ ਕਰਨ ਤਾਂ ਜੋ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਣ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Scroll Punjab