ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ’ਚ ਪੱਕਾ ਮੋਰਚਾ ਜਾਰੀ

January 22 2021

ਖੇਤੀ ਕਾਨੰਨਾਂ ਖ਼ਿਲਾਫ਼ ਮਹਿਲ ਕਲਾਂ ਵਿੱਚ ਪੱਕਾ ਕਿਸਾਨ ਮੋਰਚਾ ਜਾਰੀ ਹੈ। ਅੱਜ ਮੋਰਚੇ ਦੌਰਾਨ ਕਿਸਾਨਾਂ ਵੱਲੋਂ 26 ਜਨਵਰੀ ਦੀ ਟਰੈਕਟਰ ਪਰੇਡ ਲਈ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਅਤੇ ਕਿਸਾਨ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਹਿਲ ਕਲਾਂ ਤੋਂ ਇੱਕ ਵੱਡਾ ਕਿਸਾਨ ਕਾਫਲਾ ਦਿੱਲੀ ਲਈ ਰਵਾਨਾ ਹੋਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਮਹਿਲ ਕਲਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਗੁਰਧਿਆਨ ਸਿੰਘ ਸਹਿਜੜ੍ਹਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਠੁੱਲੀਵਾਲ, ਕਿਸਾਨ ਆਗੂ ਜੱਗਾ ਸਿੰਘ ਛਾਪਾ, ਐਡਵੋਕੇਟ ਸਿਮਰਜੀਤ ਕੌਰ ਗਿੱਲ ਆਦਿ ਨੇ ਸੰਬੋਧਨ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune