ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆੜਤੀਆਂ ਨੇ ਕੀਤਾ ਦਿੱਲੀ ਵੱਲ ਕੂਚ

December 08 2020

ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਭਰ ਵਿੱਚ ਲਗਾਤਾਰ ਧਰਨਾ ਜਾਰੀ ਹੈ। ਇਸ ਦੇ ਚਲਦੇ ਵੱਖ ਵੱਖ ਵਰਗਾਂ ਵਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਹੁਣ  ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਕਸਬਾ ਹਰੀਕੇ ਪੱਤਣ ਦੀ ਆੜਤੀਆ ਐਸੋਸੀਏਸ਼ਨ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਾਣਾ ਮੰਡੀ ਹਰੀਕੇ ਤੋਂ ਰਵਾਨਾ ਹੋਈ। ਇਸ ਮੌਕੇ ਸਮੂਹ ਆੜਤੀਆਂ ਨੇ ਕੇਂਦਰ ਸਰਕਾਰ ਦੇ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦਿੱਲੀ ਵੱਲ ਕੂਚ ਕੀਤਾ।

ਜਿਕਰਯੋਗ ਹੈ ਕਿ ਅੱਜ ਕਿਸਾਨ ਜਥੇਬੰਦੀਆਂ ਵੱਲੋਂ  ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਭਾਰਤ ਬੰਦ ਨੂੰ ਸਮਰਥਨ ਦੇਣ ਵਾਲਿਆਂ ਨੂੰ ਤੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman