ਖੇਤੀ ਵਿਗਿਆਨੀਆਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ

January 14 2021

ਇਥੇ ਖੇਤੀ ਬਾੜੀ ਵਿਭਾਗ ਅਧਿਕਾਰੀਆਂ ਤੇ ਖੇਤੀ ਵਿਗਿਆਨੀਆਂ ਨੇ ਕੇਂਦਰ ਵੱਲੋਂ ਕਾਲੇ ਖੇਤੀ ਕਾਨੂੰਨ ਦੀਆਂ ਕਾਪੀਆਂ ਲੋਹੜੀ ਵਿੱਚ ਬਾਲ ਕੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਖੇਤੀ ਟੈਕਨੋਕਰੇਟਿਸ ਪ੍ਰਧਾਨ ਤੇ ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਾਲੇ ਕਾਨੂੰਨਾਂ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਦੁਸ਼ਮਣਾਂ ਵਾਲਾ ਵਿਵਹਾਰ ਕਰਨ ਦੀ ਨਿਖ਼ੇਧੀ ਕਰਦੇ ਆਖਿਆ ਕਿ ਉਹ ਸਾਂਤੀ ਪੂਰਵਕ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਅਧਿਕਾਰੀ ਕਿਸਾਨਾਂ ਵੱਲੋਂ ਲੜੀ ਜਾ ਰਹੀ ਹੱਕਾਂ ਦੀ ਲੜਾਈ ਵਿੱਚ ਉਹ ਪਰੀ ਤਰ੍ਹਾਂ ਹਮਾਇਤ ਕਰਨਗੇ।

ਉੱਧਰ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਬਲੌਰ ਸਿੰਘ ਘਾਲੀ, ਗੁਰਮੀਤ ਸਿੰਘ ਕਿਸ਼ਨਪੁਰਾ, ਹਜੂਰਾ ਸਿੰਘ ਘਾਲੀ, ਲਖਵੀਰ ਸਿੰਘ ਖੋਸਾ ਆਦਿ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 80ਵੇਂ ਅਤੇ ਅਡਾਨੀ ਅਨਾਜ ਭੰਡਾਰ ਅੱਗੇ 105ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਭਾਜਪਾ ਆਗੂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਫ਼ਾਜਲਿਕਾ ਜ਼ਿਲ੍ਹੇ ’ਚ ਪੈਂਦੇ ਜੱਦੀ ਪਿੰਡ ਕਟਿਹਰਾ ’ਚ ਘਿਰਾਓ ’ਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਿਰਕਤ ਕਰਨਗੀਆਂ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune