ਖੇਤੀਬਾੜੀ ਮੰਤਰੀ ਦੀ ਮੋਦੀ ਨਾਲ ਮੀਟਿੰਗ, ਅੱਜ ਹੋਏਗੀ ਕਿਸਾਨ ਅੰਦੋਲਨ ਖਤਮ ਕਰਾਉਣ ਦੀ ਕੋਸ਼ਿਸ਼

December 11 2020

ਕਿਸਾਨਾਂ ਵੱਲੋਂ ਸਰਕਾਰ ਦੇ ਖੇਤੀ ਕਾਨੂੰਨਾਂ ਚ ਸੋਧ ਦੇ ਪ੍ਰਸਤਾਵ ਨੂੰ ਫਿਰ ਠੁਕਰਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ਤੇ ਮਿਲਣ ਪਹੁੰਚੇ ਹਨ। ਜਾਣਕਾਰੀ ਮਿਲੀ ਹੈ ਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ ਤੇ ਕਿਸਾਨਾਂ ਨੂੰ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰ ਸਕਦੇ ਹਨ।

ਸੰਭਾਵਨਾ ਹੈ ਕਿ ਕਿਸਾਨਾਂ ਦੀ ਮੰਗ ਨੂੰ ਲੈ ਕੇ ਵੀ ਇਸ ਦੌਰਾਨ ਕੇਂਦਰੀ ਮੰਤਰੀ ਕੁਝ ਗੱਲ ਕਰਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, "ਜੋ ਪ੍ਰਸਤਾਵ ਆਇਆ ਹੈ, ਉਸ ਚ ਬਿੱਲ ਵਾਪਸ ਕਰਨ ਦੀ ਗੱਲ ਨਹੀਂ ਕੀਤੀ ਗਈ। ਸਰਕਾਰ ਸੋਧ ਚਾਹੁੰਦੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live