ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਦਾ ਦੌਰਾ

August 25 2020

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਰਸਾਇਣਕ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮਨੋਰਥ ਲਈ ਵਿਭਾਗ ਦੀ ਟੀਮ ਨੇ ਡਾ. ਗੁਰਬਚਨ ਸਿੰਘ ਦੀ ਅਗਵਾਈ ਵਿੱਚ ਕਈ ਪਿੰਡਾ ਦਾ ਦੌਰਾ ਕੀਤਾ। ਵਿਭਾਗ ਦੀ ਟੀਮ ਨੇ ਕੁਰਾਲੀ ਨੇੜਲੇ ਪਿੰਡ ਸਿੰਘਪੁਰਾ, ਗੋਸਲਾਂ ਕਾਲੇਵਾਲ ਅਤੇ ਸ਼ਾਹਪੁਰ ਆਦਿ ਦਾ ਦੌਰਾ ਕਰਦਿਆਂ ਝੋਨੇ ਦੀ ਫਸਲ ‘ਤੇ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਜਾਂਚ ਕੀਤੀ ਅਤੇ ਕਿਸਾਨਾਂ ਨੂੰ ਬਿਮਾਰੀਆਂ ਸਬੰਧੀ ਸੁਚੇਤ ਕੀਤਾ। ਖੇਤੀਬਾੜੀ ਅਫ਼ਸਰ ਡਾ: ਗੁਰਬਚਨ ਸਿੰਘ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਫ਼ਸਲਾਂ ਤੇ ਇਸ ਮੌਂਸਮ ਦੌਰਾਨ ਪੱਤਾ ਲਪੇਟ ਸੁੰਡੀ ਦਾ ਹਮਲਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਇਸ ਤੋਂ ਇਲਾਵਾ ਇਸ ਸੁੰਡੀ ਦੀ ਰੋਕਥਾਮ ਲਈ 20 ਮਿਲੀਲਿਟਰ ਫੇਮ 480 ਐਸ ਸੀ ਜਾਂ 170 ਗ੍ਰਾਮ ਮੌਰਟਰ 75 ਐਸਜੀ ਜਾਂ ਇਕ ਲੀਟਰ ਕਲੋਰਪਾਈਰੀਫਾਸ ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਵੀ ਲੋੜ ਪੈਣ ’ਤੇ ਕੀਤਾ ਜਾ ਸਕਦਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune