ਗੰਦੇ ਪਾਣੀ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ

March 13 2019

ਨਜ਼ਦੀਕੀ ਪਿੰਡ ਤਾਜਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਦਵਿੰਦਰ ਸਿੰਘ, ਸਰਬਜੀਤ ਸਿੰਘ, ਅਮਰੀਕ ਸਿੰਘ, ਬੰਤ ਸਿੰਘ, ਜੀਤ ਸਿੰਘ, ਬਚਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਦਾ ਗੰਦਾ ਪਾਣੀ ਸਾਡੇ ਖ਼ੇਤਾਂ ਵਿਚ ਪੈ ਰਿਹਾ ਹੈ, ਜਿਸ ਕਾਰਨ ਸਾਡੀਆਂ ਫ਼ਸਲਾਂ ਖਰਾਬ ਹੋ ਰਹੀਆ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦਾ ਸਾਰਾ ਗੰਦਾ ਪਾਣੀ ਸਤਲੁਜ-ਯਮਨਾ ਲਿੰਕ ਨਹਿਰ ਵੱਲ ਜਾਂਦੇ ਰਸਤੇ ਵਿਚ ਖੁੱਲ੍ਹਾ ਵਗਦਾ ਹੈ, ਜੋ ਰਸਤੇ ਦੇ ਨਾਲ ਲਗਦੇ ਸਾਡੇ ਖ਼ੇਤਾਂ ਵਿਚ ਖਡ਼੍ਹ ਜਾਂਦਾ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਸਾਡੀਆ ਫ਼ਸਲਾਂ ਬਰਬਾਦ ਹੋਈਆਂ ਹਨ, ਜਦਕਿ ਸਾਡਾ ਗੁਜ਼ਾਰਾ ਇਸ ਫ਼ਸਲ ’ਤੇ ਹੀ ਨਿਰਭਰ ਹੈ। ਉਪਰੋਕਤ ਕਿਸਾਨਾਂ ਨੇ ਮੰਗ ਕੀਤੀ ਕਿ ਸਾਡੀ ਖਰਾਬ ਹੋਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਜਦੋਂ ਸਰਪੰਚ ਰਾਜਵੰਤ ਸਿੰਘ ਤਾਜਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਬਾਰੇ ਬੀ. ਡੀ. ਪੀ. ਓ. ਮੋਰਿੰਡਾ ਦੇ ਧਿਆਨ ਵਿਚ ਲਿਆ ਕੇ ਢੁੱਕਵਾਂ ਹੱਲ ਕੱਢਿਆ ਜਾਵੇਗਾ, ਉਪਰੰਤ ਜਦੋ ਬੀ. ਡੀ. ਪੀ. ਓ. ਮੋਰਿੰਡਾ ਅਮਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਨਹੀਂ ਸੀ ਪਰ ਫਿਰ ਵੀ ਪਿੰਡ ਦੀ ਗ੍ਰਾਮ ਪੰਚਾਇਤ ਨਾਲ ਮਿਲ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲੈ ਕੇ ਹੱਲ ਕੀਤਾ ਜਾਵੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Jagbani