ਗੰਨੇ ਦੇ ਭਾਅ ਬਾਰੇ ਕਾਸ਼ਤਕਾਰਾਂ ਦੀ ਕੈਬਨਿਟ ਸਬ-ਕੇਮਟੀ ਨਾਲ ਮੀਟਿੰਗ

December 06 2023

ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਮੰਗਲਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਮੰਗਲਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲਗਾਤਾਰ ਛੇ ਘੰਟੇ ਤੋਂ ਵੱਧ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜ਼ਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ਼ ਲਈ ਐਕਵਾਇਰ ਹੋਣ ਵਾਲੀਆਂ ਜਮੀਨਾਂ ਦੇ ਮੁਆਵਜ਼ੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ ਤਿੰਨ ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ।

ਸਰੋਤ: ਪੰਜਾਬੀ ਜਾਗਰਣ