ਚੋਲਾਂਗ ਟੌਲ ਪਲਾਜ਼ਾ ਤੋਂ ਦਿੱਲੀ ਧਰਨੇ ’ਤੇ ਜਾਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ

January 21 2021

ਦੋਆਬਾ ਕਿਸਾਨ ਕਮੇਟੀ ਵੱਲੋਂ ਅੱਜ ਚੋਲਾਂਗ ਟੌਲ ਪਲਾਜ਼ਾ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਾਏ ਗਏ ਧਰਨੇ ਦੇ 108ਵੇਂ ਦਿਨ ਦਿੱਲੀ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਅੱਜ ਇਸ ਬੱਸ ਵਿਚ ਕਿਸਾਨਾਂ ਦਾ ਜਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ। ਕਿਸਾਨ ਅੰਦੋਲਨ ਲਈ ਬੱਸ ਨੂੰ ਰਵਾਨਾ ਕਰਦਿਆਂ ਕਿਸਾਨ ਆਗੂ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥੀਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ, ਬਲਬੀਰ ਸਿੰਘ ਸੋਹੀਆ, ਅਮਰਜੀਤ ਸਿੰਘ ਰਾਪੁਰ ਅਤੇ ਮਾਸਟਰ ਰਾਜਿੰਦਰ ਸਿੰਘ ਨੇ ਕਿਹਾ ਕਿ ਇਹ ਬੱਸ ਹਰ ਬੁੱਧਵਾਰ ਚੌਲਾਂਗ ਟੌਲ ਪਲਾਜ਼ਾ ਤੋਂ ਦਿੱਲੀ ਨੂੰ ਰਵਾਨਾ ਹੋਇਆ ਕਰੇਗੀ ਅਤੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਵਾਪਸ ਆਇਆ ਕਰੇਗੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune