ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ

January 20 2021

ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਰਿੰਗ ਰੋਡ ਤੇ ਹਰ ਹਾਲ ਵਿੱਚ ਹੋਏਗੀ। ਕਿਸਾਨ ਲੀਡਰਾਂ ਨੇ ਕਿਹਾ ਕਿ ਇਹ ਇਤਿਹਾਸਕ ਪਰੇਡ ਹੋਏਗੀ। ਇਸ ਲਈ ਪੁਲਿਸ ਇੱਕ ਦਿਨ ਲਈ ਕਿਸਾਨਾਂ ਲਈ ਰਿੰਗ ਰੋਡ ਖਾਲੀ ਕਰ ਦੇਵੇ।

ਕਿਸਾਨ ਲੀਡਰਾਂ ਦੀ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਕਿਸਾਨ ਸ਼ਾਂਤਮਈ ਤਰੀਕੇ ਨਾਲ ਪਰੇਡ ਕਰਕੇ ਇਤਿਹਾਸ ਰਚਣਗੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਪਰੇਡ ਵਿੱਚ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਦੁਨੀਆ ਨੂੰ ਕਿਸਾਨਾਂ ਦੀ ਏਕਤਾ ਤੇ ਸ਼ਾਂਤਮਈ ਕਿਰਦਾਰ ਵਿਖਾਇਆ ਜਾਏਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live