ਦਿੱਲੀ ਬੈਠੇ ਕਿਸਾਨਾਂ ਲਈ ਗੱਚਕ ਤਿਆਰ

December 09 2020

ਆੜ੍ਹਤੀ, ਕਿਸਾਨ ਤੇ ਮਜ਼ਦੂਰ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਤਿੰਨਾਂ ਤੋਂ ਬਿਨਾਂ ਖੇਤੀਬਾੜੀ ਦਾ ਧੰਦਾ ਅਧੂਰਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਮਕੌੜੀ ਕਲਾਂ ਵਿੱਚ ਦਿੱਲੀ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਦੇਸੀ ਗੁੜ ਦੀ ਗੱਚਕ ਤਿਆਰ ਕਰ ਰਹੇ ਪਿੰਡ ਰਾਵਲਮਾਜਰਾ ਦੇ ਵਸਨੀਕ ਤੇ ਆੜ੍ਹਤੀ ਜਗਪਾਲ ਸਿੰਘ ਰਾਵਲਮਾਜਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਲਗਭਗ 5 ਕੁਇੰਟਲ ਗੱਚਕ ਲੈ ਕੇ ਦਿੱਲੀ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਕਾਫੀ ਸਮੇਂ ਤੋਂ ਬੰਦ ਪਈ ਆਪਣੇ ਰਿਸ਼ਤੇਦਾਰ ਦੀ ਘੁਲਾੜੀ ਨੂੰ ਮੁੜ ਚਾਲੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੇਕ ਕਾਰਜ ਲਈ ਉਨ੍ਹਾਂ ਦੀ ਇਟਲੀ ਰਹਿੰਦੀ ਭੈਣ ਹਰਪ੍ਰੀਤ ਕੌਰ ਨੇ ਵੀ 21000 ਰੁਪਏ ਦੀ ਨਕਦ ਸੇਵਾ ਭੇਜੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune