ਪੰਜਾਬ ਚ ਕਣਕ ਦੀ ਸਰਕਾਰੀ ਖ਼ਰੀਦ 31 ਮਈ ਤੱਕ ਰਹੇਗੀ ਜਾਰੀ

April 04 2023

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਬੰਧ ਵੀ ਮੁਕੰਮਲ ਕਰ ਲਏ ਗਏ ਹਨ, ਪਰ ਇਸ ਵਾਰ ਮੰਡੀ ਚ ਕਣਕ 10 ਤੋਂ 13 ਅਪ੍ਰੈਲ ਦੇ ਕਰੀਬ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਕਣਕ ਦੀ ਸਰਕਾਰੀ ਖਰੀਦ 31 ਮਈ 2023 ਤੱਕ ਜਾਰੀ ਰਹੇਗੀ।ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਯਕੀਨੀ ਬਣਾਈ ਜਾਵੇਗੀ।ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਖਰਾਬ ਹੋਈਆਂ ਫਸਲਾਂ ਦਾ ਜਲਦ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਸ ਦਾ ਕਹਿਣਾ ਹੈ ਕਿ ਵਿਸਾਖੀ ਤੱਕ ਫਸਲਾਂ ਦਾ ਨੁਕਸਾਨ ਹੋਣ ਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਫਿਲਹਾਲ, ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਕ੍ਰਿਸ਼ੀ ਜਾਗਰਨ