ਪੰਜਾਬ ਦੇ ਕੁਝ ਹਿੱਸਿਆਂ ਚ ਮੀਂਹ ਤੇ ਗੜ੍ਹੇਮਾਰੀ

March 11 2021

ਪੰਜਾਬ ਦੇ ਕੁਝ ਹਿੱਸਿਆਂ ਅੰਦਰ ਮੌਸਮ ਵਿਗੜ ਗਿਆ। ਮੁਹਾਲੀ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਮੀਂਹ ਤੇ ਗੜ੍ਹਿਆਂ ਦੀ ਖਬਰ ਹੈ।

ਹਾਸਲ ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੀਂਹ ਤੇ ਗੜੇ ਪਏ। ਡਕਾਲਾ, ਬਠੋਈ ਕਲਾਂ, ਬਠੋਈ ਖੁਰਦ, ਭਾਨਰਾ, ਬਾਂਦਰੀ ਤੇ ਇਸ ਖੇਤਰ ਦੇ ਕਈ ਹੋਰ ਪਿੰਡਾਂ ਵਿੱਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ।

ਕਿਸਾਨਾਂ ਨੇ ਖਦਸ਼ਾ ਜਤਾਇਆ ਹੈ ਕਿ ਇਸ ਵੇਲੇ ਦੇ ਮੀਂਹ ਤੇ ਗੜ੍ਹਿਆਂ ਨਾਲ ਫਸਲਾਂ ਦਾ ਨੁਕਸਾਨ ਹੋਏਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live