ਬਠਿੰਡਾ ’ਚ ਕਿਸਾਨ ਮੇਲਾ 29 ਨੂੰ, ਕਿਸਾਨਾਂ ਨੂੰ ਸਾਉਣੀਆਂ ਦੀਆਂ ਫਸਲਾਂ ਦੇ ਬੀਜ ਤੇ ਫਲਦਾਰ ਬੂਟੇ ਦਿੱਤੇ ਜਾਣਗੇ

March 28 2022

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ ਵੱਲੋਂ ਕਿਸਾਨ ਮੇਲਾ 29 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁੱਜਣਗੇ। ਇਸ ਮੇਲੇ ਦੌਰਾਨ ਕਿਸਾਨਾਂ ਨੂੰ ਝੋਨੇ ਦੀਆਂ ਨਵੀਆਂ ਕਿਸਮਾਂ ਪੀਆਰ 130 ਅਤੇ ਪੀਆਰ 131 ਕਿਸਮਾਂ ਦੇ ਬੀਜ ਦਿੱਤੇ ਜਾਣਗੇ। ਇਸ ਤੋਂ ਇਲਾਵਾ ਹੋਰ ਸਾਉਣੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੇਲੇ ’ਚ ਟਰੇਆਂ ਵਿੱਚ ਤਿਆਰ ਮਿਰਚ, ਟਮਾਟਰ, ਕੱਦੂ, ਤੋਰੀ ਅਤੇ ਖੀਰੇ ਦੇ ਬੂਟਿਆਂ ਦੀ ਪਨੀਰੀ ਵੀ ਦਿੱਤੀ ਜਾਵੇਗੀ। ਮੇਲੇ ਦੀ ਪ੍ਰਧਾਨਗੀ ਵੀਸੀ ਪੀਏਯੂ ਲੁਧਿਆਣਾ ਡੀਕੇ ਤਿਵਾੜੀ ਕਰਨਗੇ। ਇਸ ਤੋਂ ਇਲਾਵਾ ਮੇਲੇ ਵਿੱਚ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ. ਪਰਮਜੀਤ ਸਿੰਘ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਹਿੱਸਾ ਲੈਣ ਲਈ ਅਪੀਲ ਕੀਤੀ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune