ਬਾਗਬਾਨੀ ਵਿਭਾਗ ਦੀ ਨਿਵੇਕਲੀ ਪਹਿਲ ਕਦਮੀ ਦੇ ਚੱਲਦਿਆਂ ਜਿ਼ਲ੍ਹੇ ਵਿੱਚ ਛੋਟੇ ਕੋਲਡ ਰੂਮ ਕੀਤੇ ਜਾ ਰਹੇ ਹਨ ਸਥਾਪਿਤ

June 14 2022

 ਸ਼੍ਰੀ ਕੁਲਜੀਤ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਰਾਜ ‘ਚ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫਲ, ਸਬਜ਼ੀਆਂ, ਫੁੱਲਾਂ ਤੇ ਖੁੰਬਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਮੀਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਰਾਜ ਵਿਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾਈ ਜਾਵੇ ਸਗਂੋ ਰਾਜ ਦੇ ਕੁਦਰਤੀ ਸੋਮਿਆ ਜਿਵੇ ਕਿ ਮਿੱਟੀ ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ। ਇਸ ਨੂੰ ਮੁੱਖ ਰਖਦੇ ਹੋਏ ਬਾਗਬਾਨੀ ਵਿਭਾਗ ਵੱਲੋ ਫਸਲਾਂ ਦੀ ਤੁੜਾਈ ਉਪਰੰਤ ਸਾਂਭ ਸੰਭਾਲ ਲਈ ਖਾਸ ਤੋਰ ਤੇ ਛੋਟੇ ਅਤੇ ਸੀਮਾਂਤ ਜਿੰਮੀਦਾਰਾਂ ਲਈ ਉਹਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾਂ ਅਧੀਨ ਪਾਸ ਕਰਵਾਈ ਗਈ ਹੈ।
ਉਹਨਾ ਅੱਗੇ ਦੱਸਿਆ ਕਿ  ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ ਤਿੰਨ ਮੀ.ਟਨ. ਅਤੇ ਸਾਇਜ 10 ਗੁਣਾ 10 ਹੈ, ਵਿੱਚ ਲਗਭਗ ਸਾਰੀਆਂ ਬਾਗਬਾਨੀ ਫਸਲਾਂ ਵੱਖ-ਵੱਖ ਤਾਪਮਾਨ ਅਤੇ ਨਮੀਂ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ।
 ਉਹਨਾ ਅੱਗੇ ਦੱਸਿਆ ਕਿ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲਿਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿਚ ਬਾਗਬਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ।
ਸਕੀਮ ਤਹਿਤ ਹੁਣ ਤੱਕ ਜਿਲ੍ਹੇ ਵਿਚ ਕੁੱਲ ਪੰਜ ਕੋਲਡ ਰੂਮ ਲਗਾਏ ਜਾ ਚੁੱਕੇ ਹਨ।ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ਤੇ ਤਿੰਨ ਲੱਖ ਰੂਪੈ ਖਰਚਾ ਆਵੇਗਾ ਅਤੇ ਵਿਭਾਗ ਵੱਲੋ ਪੰਜਾਹ ਪ੍ਰਤੀਸ਼ਤ ਸਬਸਿਡੀ ਡੇਢ ਲੱਖ ਰੂਪੈ ਉਪਲੱਬਧ ਹੈ।
ਉਹਨਾਂ ਸਮੂਹ ਬਾਗਬਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਦਫਤਰ ਸਹਾਇਕ ਡਾਇਰੈਕਟਰ ਬਾਗਬਾਨੀ ,ਸ਼੍ਰੀ ਮੁਕਤਸਰ ਸਾਹਿਬ ਜਾਂ ਆਪਣੇ ਬਲਾਕ ਦੇ ਬਾਗਬਾਨੀ ਵਿਕਾਸ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।