ਬਾਰ ਐਸੋਸੀਏਸ਼ਨ ਵੱਲੋਂ ਕਿਸਾਨਾਂ ਦੇ ਹੱਕ ’ਚ ਧਰਨਾ

September 28 2020

ਬਾਰ ਐਸੋਸੀਏਸ਼ਨ ਅਮਲੋਹ ਵੱਲੋਂ ਸਾਬਕਾ ਪ੍ਰਧਾਨ ਜਤਿੰਦਰ ਕਰਕਰਾ ਦੀ ਅਗਵਾਈ ਵਿਚ ਕਿਸਾਨਾਂ ਦੇ ਹੱਕ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ੍ਰੀ ਕਰਕਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਗਏ ਹਨ, ਉਹ ਪੂਰੇ ਪੰਜਾਬ ਦੇ ਲੋਕਾਂ ਲਈ ਪੰਜਾਬ ਦੇ ਅਰਥਚਾਰੇ ਲਈ ਮਾਰੂ ਸਾਬਤ ਹੋਣਗੇ।  

ਕੇਂਦਰ  ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅੱਜ  ਇਡੀਅਨ ਨੈਸ਼ਨਲ ਟਰੇਡ ਯੁਨੀਅਨ ਕਾਂਗਰਸ ਦੇ ਮੈਂਬਰਾਂ ਨੇ  ਜਨਰਲ ਸਕੱਤਰ ਸਤਨਾਮ ਸਿੰਘ ਲਾਦੀ ਦੀ ਅਗਵਾਈ ਹੇਠ ਰੋੋਸ ਪ੍ਰਰਦਸ਼ਨ ਕਰਨ ਮਗਰੋਂ ਤਹਿਸੀਲਦਾਰ ਨੰਗਲ ਸੁਰਿੰਦਰ ਪਾਲ ਨੂੰ ਮੰਗ ਪੱਤਰ ਦਿੱਤਾ।  

ਰਾਜ ਸਭਾ ਦੇ ਸੰਸਦ ਮੈਂਬਰ ਤੇ ‘ਆਪ’ ਹਰਿਆਣਾ ਦੇ ਕੋਆਰਡੀਨੇਟਰ ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਲੋਕ ਸਭਾ ਮਗਰੋਂ ਰਾਜ ਸਭਾ ਵਿੱਚ ਵੀ ਬਿਨਾਂ ਬਹਿਸ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰਾਜ ਭਰ ਵਿੱਚ ‘ਆਪ’ ਵਰਕਰ ਤੇ ਆਗੂ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ। ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ। ਅੱਜ ਪਾਰਟੀ ਆਗੂਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸਿਟੀ ਮੈਜਿਸਟਰੇਟ ਨੂੰ ਸੌਂਪਿਆ ਗਿਆ ਹੈ।  

ਕਿਸਾਨ ਵਿਰੋਧੀ ਬਿੱਲਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ: ਮਾਂਗਟ

ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਜਾ ਰਹੇ ਬਿੱਲਾਂ ਦੇ ਰੋਸ ਵਜੋਂ ਇੱਥੇ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਅਕਾਲੀ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਉਕਤ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਊਨ੍ਹਾਂ ਕਿਹਾ ਕਿ ਕਿਸਾਨਾਂ ਵਿਰੋਧੀ ਬਿੱਲਾਂ ਨੂੰ ਪਾਸ ਕਰਵਾਉਣ ਵਿੱਚ ਕਾਂਗਰਸ ਪਾਰਟੀ ਦਾ ਪੂਰਾ ਸਮਰਥਨ ਰਿਹਾ ਹੈ, ਭਾਵੇਂ ਕਿ ਉਹ ਲੋਕ ਵਿਖਾਵੇ ਵਾਸਤੇ ਸੜਕਾਂ ’ਤੇ ਧਰਨੇ ਲਗਾ ਰਹੇ ਹਨ, ਪਰ ਕਿਸਾਨਾਂ ਨੂੰ ਸਭ ਕੁਝ ਪਤਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune