ਬੇਮੌਸਮੀ ਬਾਰਿਸ਼ ਕਾਰਨ ਖ਼ਰਾਬ ਹੋਈ ਫਸਲ ਦਾ ਚਾਰ ਜ਼ਿਲ੍ਹਿਆਂ ਦੇ 15,655 ਕਿਸਾਨਾਂ ਨੂੰ ਮਿਲਿਆ ਮੁਆਵਜ਼ਾ

March 03 2022

ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਖ਼ਰਾਬ ਹੋਣ ਤੇ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਰੇਵਾੜੀ, ਮਹਿੰਦਰਗੜ੍ਹ, ਚਰਖੀ ਦਾਦਰੀ ਅਤੇ ਭਿਵਾਨੀ ਦੇ 15,655 ਨੂੰ ਸੂਬਾ ਸਰਕਾਰ ਤੋਂ ਮੁਆਵਜ਼ਾ ਮਿਲਿਆ ਹੈ। ਪਿਛਲੇ ਸਾਲ ਬੇਮੌਸਮੀ ਬਰਸਾਤ ਕਾਰਨ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਸੀ।

ਦੱਸ ਦਈਏ ਕਿ ਇਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਮੁਆਵਜ਼ੇ ਦੀ ਮੰਗ ਲਈ ਅਰਜ਼ੀ ਦਿੱਤੀ ਗਈ ਸੀ। ਅੰਗਰੇਜ਼ੀ ਅਖ਼ਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਸੂਬੇ ਦੇ ਸਿਰਫ਼ ਇੱਕ ਤਿਹਾਈ ਕਿਸਾਨ ਹੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਈ ਅਪਲਾਈ ਕਰਦੇ ਹਨ।

ਰੇਵਾੜੀ ਜ਼ਿਲੇ ਚ 5,949 ਕਿਸਾਨਾਂ ਨੇ ਬੇਮੌਸਮੀ ਬਾਰਿਸ਼ ਕਾਰਨ ਫਸਲ ਖਰਾਬ ਹੋਣ ਤੇ ਮੁਆਵਜ਼ੇ ਲਈ ਅਰਜ਼ੀ ਦਿੱਤੀ ਸੀ। ਚਖਰੀ ਦਾਦਰੀ ਵਿੱਚ 3706 ਕਿਸਾਨਾਂ, ਮਹਿੰਦਰਗੜ੍ਹ ਵਿੱਚ 3500 ਅਤੇ ਭਿਵਾਨੀ ਵਿੱਚ 2500 ਕਿਸਾਨਾਂ ਨੇ ਫਸਲ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਸੀ।

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਕਿਸਾਨਾਂ ਨੂੰ 72 ਘੰਟਿਆਂ ਦੇ ਅੰਦਰ ਮੁਆਵਜ਼ੇ ਲਈ ਅਰਜ਼ੀ ਦੇਣੀ ਪੈਂਦੀ ਹੈ। ਰੇਵਾੜੀ ਵਿੱਚ 2,183 ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਭਿਵਾਨੀ ਦੇ ਡੀਡੀਏ ਨੇ ਕਿਹਾ ਹੈ ਕਿ ਬੇਮੌਸਮੀ ਬਾਰਿਸ਼ ਕਾਰਨ ਬਹਿਲ ਅਤੇ ਲੋਹਾਰੂ ਦੇ 30 ਪਿੰਡਾਂ ਨੂੰ ਨੁਕਸਾਨ ਹੋਇਆ ਹੈ।

ਬੇਮੌਸਮੀ ਮੀਂਹ ਕਾਰਨ ਮਹਿੰਦਰਗੜ੍ਹ ਜ਼ਿਲ੍ਹੇ ਦੇ 30 ਪਿੰਡਾਂ ਵਿੱਚ ਨੁਕਸਾਨ ਹੋਇਆ ਹੈ। ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ 9000 ਏਕੜ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live