ਰਸਦ ਦਾ ਟਰੱਕ ਲੈ ਕੇ ਕਿਸਾਨ ਦਿੱਲੀ ਰਵਾਨਾ

February 19 2021

ਕੇਂਦਰੀ ਹਕੂਮਤ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਵਿਰੁੱਧ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਲਈ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਆਪਣੇ ਪਿੰਡਾਂ ਵਿਚ ਵੱਧ ਤੋਂ ਵੱਧ ਸਹਾਇਤਾ ਭੇਜੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੀ ਇਕਾਈ ਅਕਬਰਪੁਰ ਛੰਨਾ ਦੇ ਪ੍ਰਧਾਨ ਜਗਦੀਸ਼ ਸਿੰਘ ਡੀਸੀ ਅਤੇ ਰਸਪਿੰਦਰ ਸਿੰਘ ਗਾਂਧੀ ਨੇ ਦੱਸਿਆ ਕਿ ਇੰਦਰਜੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਹੁਕਮ ਸਿੰਘ, ਭੁਪਿੰਦਰ ਸਿੰਘ, ਕਮਲਜੀਤ ਸਿੰਘ ਭਰਾਵਾਂ ਵੱਲੋ ਚਮਕੌਰ ਸਿੰਘ ਸੰਧੂ ਦੀ ਅਗਵਾਈ ਵਿੱਚ ਪਿੰਡ ਅਕਬਰਪੁਰ ਛੰਨਾ ਤੋਂ ਇਕ ਟਰੱਕ ਖਾਣ ਪੀਣ ਦੀਆਂ ਵਸਤਾਂ ਦਾ ਦਿੱਲੀ ਸੰਘਰਸ਼ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਇਕੱਤਰ ਹੋਏ ਫੰਡ ’ਚੋਂ ਪਾਣੀ ਵਾਲੀ ਟੈਂਕੀ ਬਣਾ ਕੇ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭੇਜ ਦਿੱਤੀ ਗਈ ਹੈ ਤਾਂ ਜੋ ਉਥੇ ਖਾਣਾ ਬਣਾਉਣ, ਪੀਣ ਵਾਲੇ ਸਾਫ਼ ਪਾਣੀ ਦੀ ਕੋਈ ਪ੍ਰੇਸ਼ਾਨੀ ਨਾ ਆਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune