ਸਰਕਾਰ ਨੇ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਡੇਢ ਸੌ ਰੁਪਏ ਵਧਾਇਆ

October 19 2023

ਦਿੱਲੀ ਵਿਖੇ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਹਾੜੀ ਦੀਆਂ 6 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਤੇਲ ਬੀਜਾਂ ਅਤੇ ਸਰ੍ਹੋਂ ਦੇ ਭਾਅ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੋਟੇ ਅਨਾਜ ਦੀ ਪੈਦਾਵਾਰ ਵਧਾਉਣ ਦਾ ਫੈਸਲਾ ਲਿਆ ਗਿਆ ਹੈ।

ਕੇਂਦਰੀ ਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਦਾਲ ਦੀ ਕੀਮਤ ਵਿੱਚ 425 ਰੁਪਏ ਪ੍ਰਤੀ ਕੁਇੰਟਲ, ਕਣਕ ਵਿੱਚ 150 ਰੁਪਏ ਪ੍ਰਤੀ ਕੁਇੰਟਲ, ਜੌਂ ਦੀ ਕੀਮਤ ਵਿੱਚ 115 ਰੁਪਏ ਪ੍ਰਤੀ ਕੁਇੰਟਲ ਅਤੇ ਛੋਲਿਆਂ ਦੀ ਕੀਮਤ ਵਿੱਚ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਅਜਿਹੇ ‘ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 150 ਰੁਪਏ ਪ੍ਰਤੀ ਕੁਇੰਟਲ ਵਧ ਕੇ 2,275 ਰੁਪਏ ‘ਤੇ ਪਹੁੰਚ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਕਣਕ ਦਾ ਸਮਰਥਨ ਮੁੱਲ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰ ਦਿਤਾ ਗਿਆ ਹੈ, ਜੋ ਕਿ 2023-24 ‘ਚ 2,125 ਰੁਪਏ ਪ੍ਰਤੀ ਕੁਇੰਟਲ ਸੀ। ਇਸ ਤੋਂ ਇਲਾਵਾ ਜੌਂ ਲਈ 1,850 ਰੁਪਏ ਪ੍ਰਤੀ ਕੁਇੰਟਲ, ਛੋਲਿਆਂ ਲਈ 5,440 ਰੁਪਏ ਪ੍ਰਤੀ ਕੁਇੰਟਲ, ਮਸਰ ਲਈ 6,425 ਰੁਪਏ ਪ੍ਰਤੀ ਕੁਇੰਟਲ, ਸਰ੍ਹੋਂ ਲਈ 5,650 ਰੁਪਏ ਅਤੇ ਸੂਰਜਮੁਖੀ ਲਈ 5,800 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 

ਸਰੋਤ: news18