ਸੰਯੁਕਤ ਕਿਸਾਨ ਮੋਰਚੇ ਵੱਲੋਂ ਅਹਿਮ ਐਲਾਨ, ਆਉਣ ਵਾਲੇ ਦਿਨਾਂ ਚ ਵੱਡੀ ਰਣਨੀਤੀ ਨੂੰ ਦੇਣਗੇ ਅੰਜ਼ਾਮ

February 11 2021

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਢਾਈ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੇ ਡਟੇ ਹੋਏ ਹਨ। ਅਜਿਹੇ ਚ ਸਿੰਘੂ ਬਾਰਡਰ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਕਿ ਹਰਿਆਣਾ ਦੇ ਲੋਕ ਬੀਜੇਪੀ ਤੇ ਜੇਜੇਪੀ ਤੇ ਕਿਸਾਨਾਂ ਦੇ ਹਿੱਤ ਚ ਦਬਾਅ ਬਣਾਉਣ ਜਾਂ ਫਿਰ ਗੱਦੀ ਛੱਡਣ ਨੂੰ ਕਹਿਣਗੇ।

12 ਫਰਵਰੀ ਤੋਂ ਕਿਸਾਨ ਰਾਜਸਥਾਨ ਚ ਸਾਰੇ ਟੋਲ ਪਲਾਜ਼ਾ ਕਿਸਾਨ ਮੁਫ਼ਤ ਕਰਾਉਣਗੇ। 14 ਫਰਵਰੀ ਨੂੰ ਪੁਲਵਾਮਾ ਹਮਲੇ ਦੀ ਬਰਸੀ ਤੇ ਜਵਾਨਾਂ ਤੇ ਕਿਸਾਨਾਂ ਲਈ ਕੈਂਡਲ ਮਾਰਚ ਤੇ ਮਛਾਲ ਮਾਰਚ ਕੱਢਣ ਲਈ ਕਿਹਾ ਗਿਆ।

16 ਫਰਵਰੀ ਨੂੰ ਸਰ ਛੋਟੂ ਰਾਮ ਜਯੰਤੀ ਤੇ ਕਿਸਾਨ ਸੈਲੀਡੈਰਿਟੀ ਸ਼ੋਅ ਕਰਨਗੇ। ਇਸ ਤੋਂ ਬਾਅਦ 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਪੂਰੇ ਦੇਸ਼ ਚ ਰੇਲ ਰੋਕੋ ਅਭਿਆਨ ਚੱਲੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live