Update Details

3840-jhon.jpg
Posted by Punjab Agriculture University, Ludhiana
2018-04-05 05:34:15

ਪੀਏਯੂ ਵੱਲੋਂ ਪਰਮਲ ਝੋਨੇ ਦੀ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ ਨਵੀਂ ਕਿਸਮ ਪੀ ਆਰ 127 ਕਾਸ਼ਤ ਲਈ ਜਾਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਪਰਮਲ ਝੋਨੇ ਦੀ ਨਵੀਂ ਕਿਸਮ ਪੀ ਆਰ 127, ਪੂਸਾ 44 ਅਤੇ ਅਫ਼ਰੀਕਨ ਝੋਨੇ ਦੇ ਮੇਲ ਤੋਂ ਤਿਆਰ ਕੀਤੀ ਗਈ ਹੈ।ਇਸ ਕਿਸਮ ਨੂੰ ਸਟੇਟ ਵਰਾਇਟੀ ਅਪਰੂਵਲ ਕਮੇਟੀ ਵਲੋਂ ਖੇਤੀਬਾੜੀ ਸਾਇੰਸਦਾਨਾਂ, ਅਧਿਕਾਰੀਆਂ, ਖਰੀਦ ਏਜੰਸੀਆਂ ਅਤੇ ਸ਼ੈਲਰ ਉਦਯੋਗ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਪ੍ਰਵਾਨਗੀ ਦਿੱਤੀ ਗਈ ।

ਇਹ ਕਿਸਮ ਪੱਕਣ ਲਈ ਪਨੀਰੀ ਸਮੇਤ ਲੱਗਭੱਗ 137 ਦਿਨ੍ਹਾਂ ਦਾ ਸਮ੍ਹਾਂ ਲੈਂਦੀ ਹੈ ਅਤੇ ਝੁਲਸ ਰੋਗ ਦੇ ਜੀਵਾਣੂੰ ਦੀਆਂ ਸਾਰੀਆਂ 10 ਜਾਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਸ ਦੇ ਚੌਲ ਲੰਬੇ ਪਤਲੇ (ਲੰਬਾਈ/ਚੌੜਾਈ ਅਨੁਪਾਤ 3.23) ਅਤੇ ਚਮਕਦਾਰ ਹੁੰਦੇ ਹਨ ਜੋ ਰਿੰਨਣ ਉਪਰੰਤ ਜੁੜਦੇ ਨਹੀਂ।ਇਸ ਕਿਸਮ ਵਿੱਚ ਸਾਬਤ ਅਤੇ ਕੱੁਲ ਚੌਲਾਂ ਦੀ ਮਾਤਰਾ ਪੂਸਾ 44 ਦੇ ਮੁਕਾਬਲਤਨ 2-3 ਪ੍ਰਤੀਸ਼ਤ ਜ਼ਿਆਦਾ ਹੈ।ਇਸ ਕਿਸਮ ਦਾ ਔਸਤਨ ਝਾੜ 30.0 ਕੁਇੰਟਲ ਪ੍ਰਤੀ ਏਕੜ ਹੈ।ਪੂਸਾ 44 ਵਾਂਗ ਇਹ ਕਿਸਮ ਮਾੜੇ ਪਾਣੀਆਂ/ਜ਼ਮੀਨਾਂ ਲਈ ਢੱੁਕਵੀਂ ਨਹੀਂ ਹੈ। ਵਧੇਰੇ ਝਾੜ, ਘੱਟ ਸਮੇਂ ਵਿੱਚ ਪੱਕਣ ਅਤੇ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ ਕਿਸਮ ਪੀ ਆਰ 127 ਦੀ ਕਾਸ਼ਤ ਨਾਲ ਕਿਸਾਨਾਂ, ਵਪਾਰੀਆਂ ਅਤੇ ਉਪਭੋਗਤਾਵਾਂ ਨੂੰ ਲਾਭ ਹੋਵੇਗਾ।

ਇਹ ਕਿਸਮ ਝੋਨੇ ਦੀ ਕਾਸ਼ਤ ਵਿੱਚ ਵਿਿਭੰਨਤਾ ਲਿਆਉਣ ਦੇ ਨਾਲ-ਨਾਲ ਮੌਜੂਦਾ ਸਮੇਂ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾਂਭਣ ਦੀ ਸਮੱਸਿਆ ਦੇ ਹੱਲ ਵਿੱਚ ਵੀ ਸਹਾਈ ਹੋਵੇਗੀ।ਇਸ ਕਿਸਮ ਦਾ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇਸ ਦੇ ਲਾਡੋਵਾਲ, ਨਰਾਇਣਗੜ੍ਹ, ਫਰੀਦਕੋਟ ਅਤੇ ਕਪੂਰਥਲਾ ਵਿਖੇ ਸਥਿਤ ਬੀਜ ਫਾਰਮਾਂ ਅਤੇ ਕ੍ਰਿਸ਼ੀ ਵਿਿਗਆਨ ਕੇਂਦਰਾਂ ਤੇ ਹਰ ਰੋਜ਼ ਉਪਲੱਬਧ ਹੈ।