Expert Advisory Details

idea99PAU.jpg
Posted by Communication Department, PAU
Punjab
2018-05-09 10:30:59

ਪੀ. ਏ. ਯੂ. ਵੱਲੋਂ ਕਿਸਾਨਾਂ ਨੂੰ ਮੌਸਮ ਸੰਬੰਧੀ ਸਲਾਹ ਦਿਤੀ ਜਾਂਦੀ ਹੈ ਕੇ 

ਪੰਜਾਬ ਵਿੱਚ ਆਉਣ ਵਾਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਅਤੇ ਉਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਚੇਤਾਵਨੀ: ਆਉਣ ਵਾਲੇ 24 ਘੰਟਿਆਂ ਦੌਰਾਨ ਕਿਤੇ-ਕਿਤੇ ਤੇਜ਼ ਹਵਾਵਾਂ ਚੱਲਣ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ। ਅਗਲੇ 2 ਦਿਨ੍ਹਾਂ ਦਾ ਮੌਸਮ: ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਪੰਜਾਬ ਵਿੱਚ 9-13 ਮਈ ਤੱਕ ਵੱਧ ਤੋਂ ਵੱਧ ਤਾਪਮਾਨ 35-40 ਡਿਗਰੀ ਸੈਂਟੀਗ੍ਰੇਡ (ਨੀਮ ਪਹਾੜੀ ਇਲਾਕਿਆਂ ਵਿੱਚ), 35-41 ਡਿਗਰੀ ਸੈਂਟੀਗ੍ਰੇਡ (ਕੇਂਦਰੀ ਅਤੇ ਦੱਖਣੀ ਪੱਛਮੀ ਇਲਾਕਿਆਂ ਵਿੱਚ) ਅਤੇ ਘੱਟ ਤੋਂ ਘੱਟ ਤਾਪਮਾਨ 21-27 (ਨੀਮ ਪਹਾੜੀ ਅਤੇ ਕੇਂਦਰੀ ਇਲਾਕਿਆਂ ਵਿੱਚ), 22-27 ਡਿਗਰੀ ਸੈਂਟੀਗ੍ਰੇਡ (ਦੱਖਣੀ ਪੱਛਮੀ ਇਲਾਕਿਆਂ ਵਿੱਚ) ਤੱਕ ਰਹਿਣ ਦਾ ਅਨੁਮਾਨ ਹੈ, ਜਦਕਿ ਹਵਾ ਵਿੱਚ ਵੱਧ ਤੋਂ ਵੱਧ ਨਮੀਂ 45-65% (ਨੀਮ ਪਹਾੜੀ ਅਤੇ ਕੇਂਦਰੀ ਇਲਾਕਿਆਂ ਵਿੱਚ), 40-55% (ਦੱਖਣੀ ਪੱਛਮੀ ਇਲਾਕਿਆਂ ਵਿੱਚ) ਅਤੇ ਘੱਟ ਤੋਂ ਘੱਟ ਨਮੀਂ 28-38% (ਨੀਮ ਪਹਾੜੀ ਅਤੇ ਕੇਂਦਰੀ ਇਲਾਕਿਆਂ ਵਿੱਚ), 25-38% (ਦੱਖਣੀ ਪੱਛਮੀ ਇਲਾਕਿਆਂ ਵਿੱਚ) ਤੱਕ ਰਹਿਣ ਦਾ ਅਨੁਮਾਨ ਹੈ।

ਪੀਏਯੂ ਦੇ ਖੇਤੀ ਮੌਸਮ ਸਲਾਹਕਾਰ ਕਮੇਟੀ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਅਗਲੇ ਸਾਲ ਲਈ ਕਣਕ ਦਾ ਕਰਨਾਲ ਬੰਟ ਰੋਗ ਮੁਕਤ ਬੀਜ ਸੰਭਾਲੋ ਅਤੇ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀ ਕਿਸਮਾਂ ਦਾ ਹੀ ਬੀਜ ਖ੍ਰੀਦੋ।

ਇਹ ਸਮਾਂ ਨਰਮੇ ਦੀ ਬਿਜਾਈ ਲਈ ਢੁਕਵਾਂ ਹੈ। ਨਰਮੇ ਦੀਆਂ ਬੀ. ਟੀ. ਕਿਸਮਾਂ ਵਿੱਚ ਪੀਏਯੂ ਬੀ ਟੀ 1 ਅਤੇ ਗੈਰ ਬੀ. ਟੀ. ਕਿਸਮਾਂ ਵਿੱਚ ਐਫ 2228, ਐਫ 2383, ਐਲ ਐਚ 2108, ਐਲ ਐਚ 2076 ਅਤੇ ਐਲ ਐਚ ਐਚ 144 ਬੀਜੋ।

ਕਮਾਦ ਦੀ ਫਸਲ ਨੂੰ ਅਗੇਤੀ ਫੋਟ ਦੇ ਗੜੂੰਏ ਤੋਂ ਬਚਾਉਣ ਲਈ ਟਰਾਈਕੋਗਰਾਮਾ ਕਿਲੋਨਸ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਦਿਨ ਦੇ ਫਰਕ ਨਾਲ ਵਰਤੋ।

ਕਮਾਦ ਦੇ ਖੇਤ ਵਿੱਚੋਂ ਨਦੀਨਾਂ ਦੀ ਰੋਕਥਾਮ ਕਰੋ।

ਗਰਮੀ ਰੁੱਤ ਦੀ ਮੂੰਗੀ ਤੇ ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੋਡੀ ਬਿਜਾਈ ਤੋਂ 4 ਹਫਤੇ ਪਿੱਛੋਂ ਅਤੇ ਦੂਜੀ ਉਸ ਤੋਂ ਦੋ ਹਫਤੇ ਪਿੱਛੋਂ ਕਰੋ। ਇੱਕ ਲਿਟਰ ਸਟੈਂਪ 30 ਈ ਸੀ ਦੇ ਛਿੜਕਾਅ ਨਾਲ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਸਟੈਂਪ ਦਾ ਛਿੜਕਾਅ ਬਿਜਾਈ ਤੋਂ ਦੋ ਦਿਨ ਦੇ ਅੰਦਰ ਕਰ ਦਿਉ।

ਗਰਮੀ ਰੁੱਤ ਦੀ ਮੂੰਗੀ ਨੂੰ ਤੰਬਾਕੂ ਸੁੰਡੀ ਤੋਂ ਬਚਾਉਣ ਲਈ 800 ਗ੍ਰਾਮ ਐਸੀਫ਼ੇਟ 75 ਐਸ ਪੀ ਜਾਂ 1.5 ਲਿਟਰ ਕਲੋਰਪਾਈਰੀਫਾਸ 20 ਈ ਸੀ ਨੂੰ 100 ਲਿਟਰ ਪਾਣੀ ਘੋਲ ਕੇ ਹੱਥ ਨਾਲ ਚੱਲਣ ਵਾਲੇ ਪਿੱਠੂ ਪੰਪ ਨਾਲ ਪ੍ਰਤੀ ਏਕੜ ਕੇ ਹਿਸਾਬ ਨਾਲ ਛਿੜਕਾਅ ਕਰੋ।

ਗੰਢਿਆਂ ਦੀ ਜੂੰ ਦੀ ਰੋਕਥਾਮ ਲਈ 250 ਮਿਲੀਲਿਟਰ ਮੈਲਾਥੀਆਨ 50 ਤਾਕਤ ਪ੍ਰਤੀ ਏਕੜ ਨੂੰ 80 ਲਿਟਰ ਪਾਣੀ ਘੋਲ ਕੇ ਛਿੜਕਾਅ ਕਰੋ। ਇਹ ਛਿੜਕਾਅ ਗੰਢੇ ਪੱਟਣ ਤੋਂ 7 ਦਿਨ ਪਹਿਲਾਂ ਬੰਦ ਕਰ ਦਿਉ।

ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲਿਟਰ ਫੇਮ 480 ਐਸ ਐਲ ਜਾਂ 600 ਮਿਲੀਲਿਟਰ ਕਰੀਨਾ 50 ਤਾਕਤ ਜਾਂ ਕੋਰਾਜਨ 18.5 ਤਾਕਤ ਜਾਂ 100 ਮਿਲੀਲਿਟਰ ਸੁਮੀਸੀਡੀਨ 20 ਤਾਕਤ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ 3 ਦਿਨ੍ਹਾਂ ਤੱਕ ਇੰਤਜ਼ਾਰ ਕਰੋ।

ਟਮਾਟਰਾਂ ਦੀ ਫਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਇੰਡੋਫਿਲ ਐਮ-45 600 ਗ੍ਰਾਮ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ।

ਨਾਸ਼ਪਾਤੀ ਵਿੱਚ ਜੂੰ ਦੀ ਰੋਕਥਾਮ ਲਈ ਫ਼ਾਸਮਾਈਟ 2.0 ਮਿ.ਲੀ. ਜਾਂ ਫ਼ੈਂਜਾਕੁਇਨ 1.5 ਮਿ.ਲੀ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ ।

ਅੰਬਾਂ ਵਿੱਚ ਕੇਰੇ ਦੀ ਰੋਕਥਾਮ ਲਈ 2,4-ਡੀ ਸੋਡੀਅਮ ਸਾਲਟ (ਹਾਰਟੀਕਲਚਰ ਗ੍ਰੇਡ) 10.0 ਗ੍ਰਾਮ ਪ੍ਰਤੀ 500 ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰੋ ।

ਆੜੂ ਦੇ ਫ਼ਲਾਂ ਵਿੱਚ ਫ਼ਲ ਦੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਪੀ.ਏ.ਯੂ. ਫ਼ਰੂਟ ਫ਼ਲਾਈ ਟਰੈਪ (16 ਟਰੈਪ ਪ੍ਰਤੀ ਏਕੜ) ਲਗਾਉ ।

ਪਸ਼ੂਆਂ ਨੂੰ ਗਲ-ਘੋਟੂ ਅਤੇ ਪੱਟ-ਸੋਜ ਦੇ ਟੀਕੇ ਲਗਵਾਉੇ। ਪਸ਼ੂਆਂ ਨੂੰ ਚਿੱਚੜਾਂ, ਜੂੰਆਂ ਅਤੇ ਮੱਖੀਆਂ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਠੰਢਾ ਅਤੇ ਤਾਜ਼ਾ ਪਾਣੀ ਦਿਉ।